ਕੁਰਾਲੀ: ਇਥੇ ਸਥਾਨਕ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਸਕੱਤਰ ਰਾਜਬੀਰ ਸਿੰਘ ਵੜੈਚ ਨੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਕ੍ਰਿਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਪੰਜਾਬ ਮੰਡੀਕਰਨ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਤਿਆਰ ਕਰ ਲਏ ਹਨ ਅਤੇ ਰਾਜ ਦੀ ਮਾਰਕੀਟ ਕਮੇਟੀਆਂ ਨੂੰ ਝੋਨੇ ਦੇ ਖ਼ਰੀਦ ਪ੍ਰਬੰਧਾਂ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਸਰਪੰਚ ਗੁਰਿੰਦਰ ਸਿੰਘ ਖਿਜ਼ਰਾਬਾਦ ਅਤੇ ਮੰਡੀ ਸੁਪਰਵਾਈਜ਼ਰ ਕੁਲਬੀਰ ਸਿੰਘ ਵੀ ਮੌਜੂਦ ਸਨ। -ਪੱਤਰ ਪ੍ਰੇਰਕ