ਪੰਜਾਬ ਰਾਜ ਭਵਨ ਪੁੱਜੇ ਰਾਜਨਾਥ ਅਤੇ ਓਮ ਬਿਰਲਾ
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦਾ ਸਵਾਗਤ ਕੀਤਾ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ...
Advertisement
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦਾ ਸਵਾਗਤ ਕੀਤਾ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਵੀ ਮੌਜੂਦ ਰਹੇ। ਇਸ ਦੌਰਾਨ ਸ੍ਰੀ ਕਟਾਰੀਆ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਲੋਕ ਸਬਾ ਸਪੀਕਰ ਓਮ ਬਿਰਲਾ ਨਾਲ ਰਾਸ਼ਟਰ ਹਿੱਤ ਅਤੇ ਪੰਜਾਬ ਤੇ ਚੰਡੀਗੜ੍ਹ ਦੇ ਵਿਕਾਸ ਨੂੰ ਲੈ ਕੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਪੰਜਾਬ ਵਿੱਚ ਹੜ੍ਹਾਂ ਕਰ ਕੇ ਹੋਏ ਨੁਕਸਾਨ ਬਾਰੇ ਵੀ ਪੰਜਾਬ ਦੇ ਰਾਜਪਾਲ ਨਾਲ ਗੱਲਬਾਤ ਕੀਤੀ ਗਈ। ਰਾਜਪਾਲ ਨੇ ਕੇਂਦਰੀ ਮੰਤਰੀ ਨੂੂੰ ਚੱਲ ਰਹੇ ਰਾਹਤ ਕਾਰਜਾਂ ਬਾਰੇ ਜਾਣੂੰ ਕਰਵਾਇਆ।
Advertisement
Advertisement