DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Rajoana gets Parole: ਰਾਜੋਆਣਾ ਨੂੰ ਹਾਈ ਕੋਰਟ ਤੋਂ ਮਿਲੀ ਪੈਰੋਲ

ਭਰਾ ਦੇ ਭੋਗ ਵਿਚ ਸ਼ਾਮਲ ਹੋਣ ਲਈ ਬੁੱਧਵਾਰ ਨੂੰ 3 ਘੰਟੇ ਲਈ ਮਿਲੇਗੀ ਪੈਰੋਲ ’ਤੇ ਰਿਹਾਈ; ਹਾਈ ਕੋਰਟ ਨੇ ਦਿੱਤੇ ਹੁਕਮ
  • fb
  • twitter
  • whatsapp
  • whatsapp
featured-img featured-img
ਬਲਵੰਤ ਸਿੰਘ ਰਾਜੋਆਣਾ
Advertisement
ਪੰਜਾਬੀ ਟ੍ਰਿਬਿਊੁਨ ਵੈੱਬ ਡੈਸਕ
ਚੰਡੀਗੜ੍ਹ, 19 ਨਵੰਬਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਨੂੰ ਬੁੱਧਵਾਰ ਨੂੰ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ  ਵਿਚ ਸ਼ਾਮਲ ਹੋਣ ਲਈ ਤਿੰਨ ਘੰਟੇ ਪੈਰੋਲ ਉਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਗ਼ੌਰਤਲਬ ਹੈ ਕਿ ਰਾਜੋਆਣਾ ਇਸ ਵੇਲੇ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਹਨ।
ਉਨ੍ਹਾਂ ਨੂੰ ਬੁੱਧਵਾਰ ਨੂੰ ਸਵੇਰੇ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਲੁਧਿਆਣਾ ਸਥਿਤ ਆਪਣੇ ਪਿੰਡ ਜਾ ਕੇ ਆਪਣੇ ਭਰਾ ਦੇ ਭੋਗ ਵਿਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਰਾਜੋਆਣਾ ਨੂੰ 2021 ਵਿਚ ਵੀ ਆਪਣੇ ਪਿਤਾ ਦੇ ਭੋਗ ਵਿਚ ਸ਼ਾਮਲ ਹੋਣ ਲਈ ਇਕ ਘੰਟੇ ਦੀ ਪੈਰੋਲ ਮਿਲੀ ਸੀ।
ਜਾਣਕਾਰੀ ਮੁਤਾਬਕ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦੀ ਇਸੇ ਮਹੀਨੇ ਦੇ ਸ਼ੁਰੂ ਵਿਚ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਨ੍ਹਾਂ ਦੀ ਆਤਮਿਕ ਸ਼ਾਂਤੀ  ਲਈ ਉਨ੍ਹਾਂ ਦੇ ਪਿੰਡ ਰਾਜੋਆਣਾ ਕਲਾਂ ਵਿਚ ਗੁਰੂ ਗ੍ਰੰਥ ਸਾਹਿਬ ਦਾ ਪਾਠ ਰੱਖਿਆ ਗਿਆ ਹੈ, ਜਿਸ ਦਾ  ਭੋਗ ਬੁਧਵਾਰ ਨੂੰ ਪਵੇਗਾ। ਰਾਜੋਆਣਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਨੂੰ ਭੋਗ ਵਿਚ ਸ਼ਾਮਲ ਹੋਣ ਦਾ ਮੌਕਾ ਦੇਣ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ:
ਉਨ੍ਹਾਂ ਨੂੰ  ਬੁੱਧਵਾਰ ਨੂੰ ਸਖ਼ਤ ਸੁਰੱਖਿਆ ਹੇਠ ਉਨ੍ਹਾਂ ਦੇ ਪਿੰਡ ਲਿਜਾਇਆ ਜਾਵੇਗਾ ਅਤੇ ਭੋਗ ਤੋਂ ਬਾਅਦ ਮੁੜ ਪਟਿਆਲਾ ਜੇਲ੍ਹ ਵਿਚ ਬੰਦ ਕਰ ਦਿੱਤਾ ਜਾਵੇਗਾ। ਗ਼ੌਰਤਲਬ ਹੈ ਕਿ ਬੇਅੰਤ ਸਿੰਘ ਕਤਲ ਕਾਂਡ ਵਿਚ ਰਾਜੋਆਣਾ ਬੀਤੇ ਕਰੀਬ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਅਤੇ ਉਨ੍ਹਾਂ ਨੂੰ ਇਸ ਮਾਮਲੇ  ਵਿਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਸ ਸਜ਼ਾ ਨੂੰ  ਉਮਰ ਕੈਦ ਵਿਚ ਬਦਲਣ ਬਾਰੇ ਦਾਇਰ ਪਟੀਸ਼ਨ ਉਤੇ ਸੁਪਰੀਮ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ।
Advertisement
×