ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜਵੀਰ ਜਵੰਦਾ ਮਾਮਲਾ: ਹਾਈ ਕੋਰਟ ਵੱਲੋਂ ਤਿੰਨ ਸੂਬਾ ਸਰਕਾਰਾਂ ਤੇ ਕੇਂਦਰ ਨੂੰ ਨੋਟਿਸ

ਸਹੀ ਸਮੇਂ ’ਤੇ ਇਲਾਜ ਨਾ ਮਿਲਣ ਕਾਰਨ ਹੋੲੀ ਮੌਤ: ਵਕੀਲ
Advertisement

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਸਹੀ ਸਮੇਂ ’ਤੇ ਇਲਾਜ ਨਾ ਮਿਲਣ ਕਾਰਨ ਗਾਇਕ ਦੀ ਮੌਤ ਹੋਈ ਸੀ। ਇਸ ਮਾਮਲੇ ਵਿਚ ਅੱਜ ਅਦਾਲਤ ਵਿਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਵਿਚ ਕੇਂਦਰ ਸਰਕਾਰ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਕੌਮੀ ਮੈਡੀਕਲ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਹਾਦਸੇ ਤੋਂ ਲੈ ਕੇ ਇਲਾਜ ਮੁਹੱਈਆ ਕਰਵਾਉਣ ਬਾਰੇ ਜਾਣਕਾਰੀ ਮੰਗੀ ਹੈ। ਇਸ ਸਬੰਧੀ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਗਈ ਸੀ ਕਿ ਸਹੀ ਸਮੇਂ ’ਤੇ ਸਹੀ ਇਲਾਜ ਨਾ ਮਿਲਣ ਕਾਰਨ ਰਾਜਵੀਰ ਦੀ ਮੌਤ ਹੋਈ ਹੈ। ਰਾਜਵੀਰ ਜਵੰਦਾ 27 ਸਤੰਬਰ ਨੂੰ ਬੱਦੀ ਨੇੜੇ ਹੋਏ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀ ਤੇ ਉਹ 11 ਦਿਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਦਾ ਰਿਹਾ ਸੀ।

Advertisement
Advertisement
Tags :
Punjabi Singer Rajvir Jawanda
Show comments