ਰਾਜਵੀਰ ਜਵੰਦਾ ਹਾਲੇ ਵੀ ਵੈਂਟੀਲੇਟਰ ’ਤੇ: ਫੋਰਟਿਸ ਹਸਪਤਾਲ
Punjabi singer Rajvir Jawanda continues to be on ventilator support: Fortis Hospital ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਹਾਲੇ ਵੀ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਹ ਜਾਣਕਾਰੀ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਅਧਿਕਾਰੀਆਂ ਨੇ ਅੱਜ ਸਾਂਝੀ ਕੀਤੀ ਹੈ। ਰਾਜਵੀਰ ਨੂੰ...
Advertisement
Punjabi singer Rajvir Jawanda continues to be on ventilator support: Fortis Hospital ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਹਾਲੇ ਵੀ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਹ ਜਾਣਕਾਰੀ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਅਧਿਕਾਰੀਆਂ ਨੇ ਅੱਜ ਸਾਂਝੀ ਕੀਤੀ ਹੈ। ਰਾਜਵੀਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਇੱਕ ਸੜਕ ਹਾਦਸੇ ਵਿੱਚ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਸ਼ਨਿਚਰਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਵਲੋਂ ਉਸ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਸੜਕ ਹਾਦਸੇ ਵਿੱਚ ਗਾਇਕ ਦੇ ਸਿਰ ਅਤੇ ਰੀੜ੍ਹ ਦੀ ਹੱਡੀ ’ਤੇ ਗੰਭੀਰ ਸੱਟਾਂ ਲੱਗੀਆਂ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਬੀਤੇ ਦਿਨ ਜਵੰਧਾ ਦੀ ਸਿਹਤ ਦਾ ਹਾਲਚਾਲ ਪੁੱਛਣ ਲਈ ਹਸਪਤਾਲ ਦਾ ਦੌਰਾ ਕੀਤਾ ਸੀ।
Advertisement
ਉਨ੍ਹਾਂ ਤੋਂ ਇਲਾਵਾ ਕਈ ਪੰਜਾਬੀ ਕਲਾਕਾਰਾਂ ਨੇ ਗਾਇਕ ਦੀ ਜਲਦੀ ਸਿਹਤਯਾਬੀ ਦੀ ਅਰਦਾਸ ਕੀਤੀ ਹੈ। ਪੀਟੀਆਈ
Advertisement