ਐਸ.ਏ.ਐਸ. ਨਗਰ (ਮੁਹਾਲੀ): ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਖੋਜ ਮਿਸ਼ਨ ਮੁਹਾਲੀ ਦੇ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਵਿੱਚ ਰਾਜਵਿੰਦਰ ਸਿੰਘ ਗਿੱਲ ਨੂੰ ਲਗਾਤਾਰ ਦੂਜੀ ਵਾਰ ਪ੍ਰਧਾਨ ਚੁਣਿਆ ਗਿਆ। ਜਦੋਂ ਕਿ ਬਾਕੀ ਅਹੁਦੇਦਾਰਾਂ ਵਿੱਚ ਸੁਖਦੇਵ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਤੇ ਦਲੀਪ ਸਿੰਘ ਨੂੰ ਮੀਤ ਪ੍ਰਧਾਨ, ਮਹਿੰਦਰ ਸਿੰਘ ਨੂੰ ਜਨਰਲ ਸਕੱਤਰ, ਹਰਮੇਲ ਸਿੰਘ ਨੂੰ ਸੰਯੁਕਤ ਸਕੱਤਰ, ਜਸਵੀਰ ਸਿੰਘ ਨੂੰ ਪ੍ਰੈੱਸ ਸਕੱਤਰ ਅਤੇ ਅਵਤਾਰ ਸਿੰਘ ਨੂੰ ਕੈਸ਼ੀਅਰ ਦੀ ਜ਼ਿੰਮੇਵਾਰੀ ਦਿੱਤੀ ਗਈ। ਇਸ ਸਬੰਧੀ ਗੁਰਦੁਆਰਾ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਫੇਜ਼-3ਏ ਵਿਖੇ ਗੁਰਦੁਆਰਾ ਕੰਪਲੈਕਸ ਵਿੱਚ ਅੱਜ ਉਪਰੋਕਤ ਅਹੁਦੇਦਾਰਾਂ ਦਾ ਰਸਮੀ ਐਲਾਨ ਕੀਤਾ ਗਿਆ। -ਪੱਤਰ ਪ੍ਰੇਰਕ