ਖਰੜ ਨਗਰ ਕੌਂਸਲ ਦੇ ਮੈਂਬਰ ਰਾਮ ਸਰੂਪ ਸ਼ਰਮਾ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦਾ ਮੈਂਬਰ ਬਣਾਇਆ ਗਿਆ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਸ਼ਹਿਰ ਦੇ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਰਾਮ ਸਰੂਪ ਸ਼ਰਮਾ ਨੇ ਇਸ ਨਿਯੁਕਤੀ ਲਈ ‘ਆਪ’ ਹਾਈ ਕਮਾਂਡ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ।