ਰਾਮੂਵਾਲੀਆ ਤੇ ਜੈਸਵਾਲ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਨਤਮਸਤਕ
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਅਤੇ ਬਿਹਾਰ ਭਾਜਪਾ ਦੇ ਸੂਬਾਈ ਪ੍ਰਧਾਨ ਦਲੀਪ ਕੁਮਾਰ ਜੈਸਵਾਲ ਅੱਜ ਅੰਬਾਲਾ ਦੇ ਇਤਿਹਾਸਕ ਅਸਥਾਨ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿੱਚ ਨਤਮਸਤਕ ਹੋਣ ਲਈ...
Advertisement
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਅਤੇ ਬਿਹਾਰ ਭਾਜਪਾ ਦੇ ਸੂਬਾਈ ਪ੍ਰਧਾਨ ਦਲੀਪ ਕੁਮਾਰ ਜੈਸਵਾਲ ਅੱਜ ਅੰਬਾਲਾ ਦੇ ਇਤਿਹਾਸਕ ਅਸਥਾਨ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ। ਜਿੱਥੇ ਗੁਰੂ ਘਰ ਵਿੱਚ ਮੱਥਾ ਟੇਕ ਉਨ੍ਹਾਂ ਨੇ ਅਰਦਾਸ ਕਰਵਾ ਆਪਣੀ ਹਾਜ਼ਰੀ ਲਗਵਾਈ। ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਪਹੁੰਚਣ ’ਤੇ ਗੁਰਦੁਆਰਾ ਦੇ ਮੈਨੇਜਰ ਕੁਲਦੀਪ ਸਿੰਘ ਭਾਨੋਖੇੜੀ ਵੱਲੋਂ ਉਨ੍ਹਾਂ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਿੱਖ ਫੈਡਰੇਸ਼ਨ ਦੇ ਜਨਰਲ ਸੈਕਟਰੀ ਜਥੇਦਾਰ ਚਰਨਜੀਤ ਸਿੰਘ ਟੱਕਰ, ਅੰਬਾਲਾ ਦੇ ਮੀਤ ਪ੍ਰਧਾਨ ਜਥੇਦਾਰ ਸੁਖਵਿੰਦਰ ਸਿੰਘ ਚੌਹਾਨ, ਮੈਂਬਰ ਸਰਬਜੀਤ ਸਿੰਘ ਓਬਰਾਏ, ਜਥੇਦਾਰ ਹਰਿੰਦਰ ਸਿੰਘ ਲਖਨੌਰ ਸਾਹਿਬ, ਜਥੇਦਾਰ ਦਲੀਪ ਸਿੰਘ ਲਖਨੌਰ ਸਾਹਿਬ, ਜਥੇਦਾਰ ਹਰਪ੍ਰੀਤ ਸਿੰਘ ਲੱਕੀ ਅਤੇ ਗੁਰਦੇਵ ਸਿੰਘ ਨੀਟਾ ਵੀ ਹਾਜ਼ਰ ਸਨ।
Advertisement
Advertisement
×