ਰਾਣਾ ਕੇਪੀ ਸਿੰਘ ਵਲੋਂ ਗਿਆਨੀ ਸੁਲਤਾਨ ਸਿੰਘ ਨਾਲ ਮੁਲਾਕਾਤ
ਗੁਰਦੁਆਰਾ ਬਿਭੌਰ ਸਾਹਿਬ ਦੇ ਸੀਵਰੇਜ ਢਾਂਚੇ ਦੇ ਨਵੀਨੀਕਰਨ ਦੀ ਦਿੱਤੀ ਜਾਣਕਾਰੀ
Advertisement
ਬੀ ਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ , 28 ਫਰਵਰੀ
Advertisement
ਗੁਰਦੁਆਰਾ ਬਿਭੌਰ ਸਾਹਿਬ ਨੰਗਲ ਵਿਖੇ ਪੁਰਾਣੇ ਸੀਵਰੇਜ਼ ਢਾਂਚੇ ਨੂੰ ਨਗਰ ਕੌਸਲ ਨੰਗਲ ਵਲੋਂ ਨਵੇਂ ਢਾਂਚੇ ਵਿੱਚ ਤਬਦੀਲ ਕਰਨ ਸਬੰਧੀ ਸਮੁੱਚੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨਾਲ ਮੁਲਾਕਾਤ ਕੀਤੀ। ਸਾਬਕਾ ਸਪੀਕਰ ਰਾਣਾ ਨੇ ਦੱਸਿਆ ਕਿ ਨਗਰ ਕੌਸਲ ਨੰਗਲ ਵਲੋਂ 60 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਦੇ ਸੀਵਰੇਜ਼ ਢਾਂਚੇ ਦਾ ਨਵੀਨੀਕਰਨ ਕੀਤਾ ਜਾਵੇਗਾ। ਜਿਸ ਦਾ ਮਤਾ ਪਾਸ ਕਰਕੇ ਜਲਦ ਕੰਮ ਵੀ ਸ਼ੁਰੂ ਕਰਵਾ ਦਿੱਤਾ ਜਾਵੇਗਾ।
ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜ਼ੋਗਿੰਦਰ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ, ਵਧੀਕ ਮੈਨੇਜਰ ਐਡ. ਹਰਦੇਵ ਸਿੰਘ, ਬਾਬਾ ਜਰਨੈਲ ਸਿੰਘ ਕਾਰਸੇਵਾ ਤੋਂ ਇਲਾਵਾ ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਬਲਾਕ ਕਾਂਗਰਸ ਦੇ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ ਆਦਿ ਹਾਜ਼ਰ ਸਨ।
Advertisement
×