ਰੰਧਾਵਾ ਗੁਰਦੁਆਰਾ ਸਿੰਘ ਸਭਾ ਅਮਲੋਹ ਦੇ ਪ੍ਰਧਾਨ ਬਣੇ
ਗੁਰਦੁਆਰਾ ਸ੍ਰੀ ਸਿੰਘ ਸਭਾ ਅਮਲੋਹ ਦੀ ਸੁਪਰ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਅਮਲੋਹ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿੱਚ 11 ਮੈਂਬਰੀ ਦੀ ਚੋਣ ਕਰਕੇ ਕਰਮਜੀਤ ਸਿੰਘ ਰੰਧਾਵਾ ਪ੍ਰਧਾਨ, ਜਗਤਾਰ ਸਿੰਘ ਸੀਨੀਅਰ...
Advertisement
ਗੁਰਦੁਆਰਾ ਸ੍ਰੀ ਸਿੰਘ ਸਭਾ ਅਮਲੋਹ ਦੀ ਸੁਪਰ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਅਮਲੋਹ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿੱਚ 11 ਮੈਂਬਰੀ ਦੀ ਚੋਣ ਕਰਕੇ ਕਰਮਜੀਤ ਸਿੰਘ ਰੰਧਾਵਾ ਪ੍ਰਧਾਨ, ਜਗਤਾਰ ਸਿੰਘ ਸੀਨੀਅਰ ਮੀਤ ਪ੍ਰਧਾਨ, ਲਛਮਣ ਸਿੰਘ ਮੀਤ ਪ੍ਰਧਾਨ, ਮਨਜੀਤ ਸਿੰਘ ਸਕੱਤਰ ਅਤੇ ਲਖਵਿੰਦਰ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਮੈਂਬਰਾਂ ਵਿੱਚ ਗੁਰਦੀਪ ਸਿੰਘ, ਇੰਦਰ ਸਿੰਘ, ਜਗਤਾਰ ਸਿੰਘ, ਗੁਰਲਾਲ ਸਿੰਘ, ਸਾਧੂ ਸਿੰਘ ਅਤੇ ਬਲਦੇਵ ਸਿੰਘ ਸ਼ਾਮਲ ਹਨ। ਇਸ ਮੌਕੇ ਸੁਪਰ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਚੀਮਾ, ਹਰਨੇਕ ਸਿੰਘ ਪਾਲੀਆਂ, ਮਾਨ ਸਿੰਘ ਬੈਣਾ, ਪਰਮਿੰਦਰ ਸਿੰਘ ਸੰਧੂ, ਚਮਕੌਰ ਸਿੰਘ ਤੰਦਾ ਬੱਧਾ ਅਤੇ ਦਰਸ਼ਨ ਸਿੰਘ ਔਲਖ ਹਾਜ਼ਰ ਸਨ।
Advertisement
Advertisement