ਪੱਤਰ ਪ੍ਰੇਰਕ
ਲਾਲੜੂ, 30 ਅਪਰੈਲ
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਦੇ ਵਾਰਡ ਨੰਬਰ ਇੱਕ ਪਿੰਡ ਘੋਲੂਮਾਜਰਾ, ਵਾਰ ਨੰਬਰ 3 ਚੌਂਦਹੇੜੀ ਅਤੇ ਵਾਰਡ ਨੰਬਰ-12 ਲਾਲੜੂ ਪਿੰਡ ਵਿੱਚ ਲੋਕ ਸਭਾ ਹਲਕਾ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਚੋਣ ਮੀਟਿੰਗ ਕੀਤੀ ਅਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਲੋਕ ਹੁਣ ਸਿਆਣੇ ਹੋ ਗਏ ਹਨ ਕਿਉਂਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਪਿਆਰ ਦਿੱਤਾ ਸੀ ਇਸੇ ਤਰ੍ਹਾਂ ਲੋਕ ਸਭਾ ਚੋਣਾਂ ਵਿੱਚ ਵੀ ਲੋਕਾਂ ਵੱਲੋਂ ਡਾ. ਬਲਬੀਰ ਸਿੰਘ ਨੂੰ ਭਰਵਾਂ ਹੁੰਗਾਰਾ ਦਿੱਤਾ ਜਾਵੇਗਾ ਅਤੇ ਜਿੱਤ ਪ੍ਰਾਪਤ ਕਰਕੇ ਲੋਕ ਸਭਾ ਹਲਕਾ ਪਟਿਆਲਾ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕੰਮ ਗਿਣਵਾਉਂਦੇ ਹੋਏ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਪਾਰਟੀ ਨੇ ਪੰਜਾਬ ਵਿੱਚ ਬਹੁਤ ਸਾਰੇ ਇਤਿਹਾਸਕ ਕੰਮ ਕੀਤੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਤੀਸ਼ ਰਾਣਾ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਪਾਰਟੀ ਆਗੂ ਹਾਜ਼ਰ ਸਨ।