ਡੇਰਾਬੱਸੀ: ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਬੀਤੇ ਦਿਨੀਂ ਦਿੱਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਹੋਈ ਮੀਟਿੰਗ ਦੌਰਾਨ ਟਰਾਂਸਪੋਰਟਰਾਂ ਦਾ ਮੁੱਦਾ ਚੁੱਕਿਆ ਹੈ। ਸ੍ਰੀ ਰੰਧਾਵਾ ਵੱਲੋਂ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਕੇਜਰੀਵਾਲ ਨੂੰ ਦਿੱਲੀ ਅਤੇ ਪੰਜਾਬ ਵਿੱਚ ਟਰਾਂਸਪੋਰਟਰਾਂ ਨੂੰ ਮੁੜ ਤੋਂ ਪੈਰਾਂ ’ਤੇ ਖੜ੍ਹਨ ਕਰਨ ਲਈ ਵਿਸ਼ੇਸ਼ ਨੀਤੀ ਬਣਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰੰਧਾਵਾ ਨੇ ਦੱਸਿਆ ਕਿ ਲੰਘੇ ਦਿਨੀਂ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ, ਰਾਜ ਸਭਾ ਮੈਂਬਰਾਂ, ਜ਼ਿਲ੍ਹਾ ਮੁਖੀਆਂ, ਵੱਖ ਵੱਖ ਬੋਰਡਾਂ-ਨਿਗਮਾਂ, ਕਮੇਟੀਆਂ ਅਤੇ ਹੋਰ ਅਹੁਦੇਦਾਰਾਂ ਦੀ ਇਕ ਮੀਟਿੰਗ ਬੁਲਾਈ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਟਰਾਂਸਪੋਰਟਰਾਂ ਦੇ ਮੁਦਾ ਚੁੱਕਿਆ।-ਨਿੱਜੀ ਪੱਤਰ ਪ੍ਰੇਰਕ