ਰੰਧਾਵਾ ਵੱਲੋਂ ਲਾਲੜੂ ਵਿੱਚ ਨਸ਼ਾ ਮੁਕਤੀ ਯਾਤਰਾ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਨਸ਼ੇ ਖ਼ਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਫ਼ਲਤਾਪੂਰਵਕ ਚਲਾਈ ਜਾ ਰਹੀ ਹੈ। ਇਸ ਦੇ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ। ਸ੍ਰੀ ਰੰਧਾਵਾ ਨੇ ਅੱਜ ਲਾਲੜੂ ਦੇ ਵਾਰਡ ਨੰਬਰ-17, ਗੁੱਗਾ ਮਾੜੀ, ਦੱਪਰ ਕਲੋਨੀ, ਵਾਰਡ ਨੰਬਰ 16, ਗੁਰਦੁਆਰਾ ਸਾਹਿਬ, ਪਿੰਡ ਜਲਾਲਪੁਰ, ਵਾਰਡ 15 ਜੱਟਾਂ ਵਾਲੀ ਧਰਮਸ਼ਾਲਾ, ਲੈਹਲੀ, ਵਾਰਡ 12, 13 ਨਵਾਦਿਆ ਧਰਮਸ਼ਾਲਾ ਵਿੱਚ ਰੱਖੇ ਪ੍ਰੋਗਰਾਮਾਂ ’ਚ ਸ਼ਮੂਲੀਅਤ ਕੀਤੀ।
ਸ੍ਰੀ ਰੰਧਾਵਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਨੌਜਵਾਨ ਵਰਗ, ਬੱਚੇ ਅਤੇ ਖ਼ਾਸ ਕਰ ਕੇ ਔਰਤਾਂ ਵਧ-ਚੜ੍ਹ ਕੇ ਹਿੱਸਾ ਲੈ ਰਹੀਆਂ ਹਨ। ਹਰ ਕੋਈ ਆਪੋ-ਆਪਣੇ ਢੰਗ ਨਾਲ ਇਸ ਮੁਹਿੰਮ ਵਿੱਚ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਜਾਰੀ ਰਹੇਗੀ। ਇਸ ਤੋਂ ਇਲਾਵਾ ਜਿਹੜੇ ਨੌਜਵਾਨ ਨਸ਼ੇ ਦੇ ਆਦੀ ਹਨ, ਉਨ੍ਹਾਂ ਵਿਰੁੱਧ ਕਾਰਵਾਈ ਦੀ ਥਾਂ ਇਲਾਜ ਕਰਵਾਇਆ ਜਾਵੇਗਾ। ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।