ਪੱਤਰ ਪ੍ਰੇਰਕ
ਖਰੜ, 17 ਫਰਵਰੀ
ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਵੱਲੋਂ ਕੀਤੇ ਰੋਡ ਸ਼ੋਅ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਇਹ ਰੋਡ ਸ਼ੋਅ ਸੰਨੀ ਐਨਕਲੇਵ ਦੇ ਕੇਐਫਸੀ ਤੋਂ ਸ਼ੁਰੂ ਹੋ ਕੇ ਖਰੜ, ਕੁਰਾਲੀ, ਮਾਜਰਾ ਤੋਂ ਹੁੰਦੇ ਹੋਏ ਮੁੱਲਾਂਪੁਰ ’ਚ ਸਮਾਪਤ ਹੋਇਆ। ਹਲਕਾ ਵਾਸੀਆਂ ਨੇ ਹਰ ਜਗ੍ਹਾ ਬਾਹਰ ਖੜ੍ਹੇ ਹੋ ਕੇ ਰਣਜੀਤ ਸਿੰਘ ਦਾ ਸਵਾਗਤ ਕੀਤਾ। ਸ੍ਰੀ ਗਿੱਲ ਨੇ ਵੱਖ-ਵੱਖ ਪਿੰਡਾਂ ਵਿੱਚ ਸੰਬੋਧਨ ਕਰਦਿਆ ਕਿਹਾ ਕਿ ਉਹ ਇੱਥੋਂ ਦੇ ਲੋਕਾਂ ਦੇ ਹਰ ਦੁੱਖ ਸੁਖ ਵਿੱਚ ਖੜ੍ਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਅਕਾਲੀ ਦਲ-ਬਸਪਾ ਦੀ ਸਰਕਾਰ ਬਨਣ ਮਗਰੋਂ ਹਲਕੇ ਵਿੱਚ ਅਧੂਰੇ ਪਏ ਕੰਮ ਪਹਿਲ ਦੇ ਅਧਾਰ ਤੇ ਕਰਵਾਏ ਜਾਣਗੇ।
ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ): ਰਾਣਾ ਰਣਜੀਤ ਸਿੰਘ ਗਿੱਲ ਨੇ ਅੱਜ ਪਿੰਡ ਮਾਜਰਾ, ਪੜੌਲ, ਨਿਊ ਚੰਡੀਗੜ੍ਹ, ਮੁੱਲਾਂਪੁਰ ਗਰੀਬਦਾਸ ਇਲਾਕੇ ਵਿੱਚ ਰੋਡ ਸ਼ੋਅ ਕੀਤਾ। ਇਸ ਮੌਕੇ ਵੱਡੀ ਗਿਣਤੀ ਲੋਕ ਕਾਰਾਂ, ਟਰੈਕਟਰਾਂ ਤੇ ਮੋਟਰਸਾਈਕਲਾਂ ’ਤੇ ਸਵਾਰ ਸਨ। ਮੁੱਲਾਂਪੁਰ ਗਰੀਬਦਾਸ ’ਚ ਰੋਡ ਸ਼ੋਅ ਕਾਰਨ ਬਾਜ਼ਾਰ ਵਿੱਚ ਜਾਮ ਲੱਗ ਗਿਆ।
ਕੁਰਾਲੀ (ਪੱਤਰ ਪ੍ਰੇਰਕ): ਰਣਜੀਤ ਸਿੰਘ ਗਿੱਲ ਵੱਲੋਂ ਕੀਤੇ ਰੋਡ ਸ਼ੋਅ ਦਾ ਕੁਰਾਲੀ ਅਤੇ ਬਲਾਕ ਮਾਜਰੀ ਖੇਤਰ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਨੌਜਵਾਨਾਂ ਨੇ ਮੋਟਰਸਾਈਕਲਾਂ ‘ਤੇ ਪਾਰਟੀ ਦੇ ਝੰਡੇ ਲਗਾ ਕੇ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ।