DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਣਜੀਤਪਾਲ ਸਿੰਘ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ

ਆਮ ਆਦਮੀ ਪਾਰਟੀ ਵੱਲੋਂ ਪਾਰਟੀ ਆਗੂ ਰਣਜੀਤਪਾਲ ਸਿੰਘ ਨੂੰ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਮੁਹਾਲੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਣਜੀਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ...

  • fb
  • twitter
  • whatsapp
  • whatsapp
Advertisement

ਆਮ ਆਦਮੀ ਪਾਰਟੀ ਵੱਲੋਂ ਪਾਰਟੀ ਆਗੂ ਰਣਜੀਤਪਾਲ ਸਿੰਘ ਨੂੰ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਮੁਹਾਲੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਣਜੀਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਵਪਾਰੀਆਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਹੋਵੇਗੀ ਕਿ ਪੰਜਾਬ ਟ੍ਰੇਡਰਜ਼ ਕਮਿਸ਼ਨ ਰਾਹੀਂ ਸੂਬੇ ਦੇ ਛੋਟੇ ਅਤੇ ਦਰਮਿਆਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਵਪਾਰ ਪੱਖੀ ਨੀਤੀਆਂ ਲਾਗੂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਉਹ ਵਪਾਰੀਆਂ ਦੇ ਹੱਕਾਂ ਦੀ ਰੱਖਿਆ ਅਤੇ ਪੰਜਾਬ ਦੇ ਆਰਥਿਕ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ।

Advertisement

Advertisement
Advertisement
×