ਫਿਰੌਤੀ ਮਾਮਲਾ: ਮੁਲਜ਼ਮ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ
ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 29 ਜਨਵਰੀ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਸੋਸ਼ਲ ਮੀਡੀਆ ’ਤੇ ਚਰਚਾ ਵਿੱਚ ਰਹਿਣ ਵਾਲੇ ਨੌਜਵਾਨ ਭਾਨਾ ਸਿੱਧੂ ਨੂੰ ਅੱਜ ਫਿਰੌਤੀ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਹੈ, ਜਿਸ ਨੂੰ ਮੁਹਾਲੀ ਅਦਾਲਤ ਨੇ ਦੋ ਦਿਨ ਦੇ...
Advertisement
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 29 ਜਨਵਰੀ
Advertisement
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਸੋਸ਼ਲ ਮੀਡੀਆ ’ਤੇ ਚਰਚਾ ਵਿੱਚ ਰਹਿਣ ਵਾਲੇ ਨੌਜਵਾਨ ਭਾਨਾ ਸਿੱਧੂ ਨੂੰ ਅੱਜ ਫਿਰੌਤੀ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਹੈ, ਜਿਸ ਨੂੰ ਮੁਹਾਲੀ ਅਦਾਲਤ ਨੇ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਭਾਨਾ ਸਿੱਧੂ ਤੋਂ ਸੀਆਈਏ ਸਟਾਫ਼ ਵਿੱਚ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਭਾਨਾ ਸਿੱਧੂ ’ਤੇ ਮੁਹਾਲੀ ਦੇ ਫੇਜ਼-1 ਥਾਣੇ ਵਿੱਚ ਇਹ ਚੌਥਾ ਪਰਚਾ ਦਰਜ ਹੋਇਆ ਹੈ। ਪੁਲੀਸ ਨੇ ਇਹ ਕਾਰਵਾਈ ਇੱਕ ਟਰੈਵਲ ਏਜੰਟ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਭਾਨਾ ਸਿੱਧੂ ਨੇ ਫਿਰੌਤੀ ਮੰਗਣ ਦਾ ਕਥਿਤ ਦੋਸ਼ ਹੈ। ਇਸ ਤੋਂ ਪਹਿਲਾਂ ਉਕਤ ਨੌਜਵਾਨ ਦੇ ਖ਼ਿਲਾਫ਼ ਲੁਧਿਆਣਾ ਵਿੱਚ ਵੀ ਇੱਕ ਏਜੰਟ ਕੋਲੋਂ ਫਿਰੌਤੀ ਮੰਗਣ ਦਾ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ।
Advertisement
Advertisement
×

