Rape Case: ਇਨਸਾਫ਼ ਲਈ ਥਾਣੇ ਅੱਗੇ ਧਰਨਾ
ਲਾਲੜੂ ਥਾਣੇ ਅਧੀਨ ਪੈਂਦੇ ਇਲਾਕੇ ਵਿੱਚ ਲੜਕੀ ਨਾਲ ਕਥਿਤ ਜਬਰ-ਜਨਾਹ, ਧਮਕੀਆਂ ਦੇਣ ਅਤੇ ਗਰਭਪਾਤ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਹੋਏ ਇਕੱਠ ਕਾਰਨ ਲਾਲੜੂ ਵਿੱਚ ਟਰੈਫਿਕ ਜਾਮ ਹੋ ਗਿਆ। ਜ਼ਿਕਰਯੋਗ ਹੈ ਕਿ ਪੀੜਤਾ ਦੇ...
Advertisement
ਲਾਲੜੂ ਥਾਣੇ ਅਧੀਨ ਪੈਂਦੇ ਇਲਾਕੇ ਵਿੱਚ ਲੜਕੀ ਨਾਲ ਕਥਿਤ ਜਬਰ-ਜਨਾਹ, ਧਮਕੀਆਂ ਦੇਣ ਅਤੇ ਗਰਭਪਾਤ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਹੋਏ ਇਕੱਠ ਕਾਰਨ ਲਾਲੜੂ ਵਿੱਚ ਟਰੈਫਿਕ ਜਾਮ ਹੋ ਗਿਆ।
ਜ਼ਿਕਰਯੋਗ ਹੈ ਕਿ ਪੀੜਤਾ ਦੇ ਬਿਆਨਾਂ ’ਤੇ ਲਾਲੜੂ ਪੁਲੀਸ ਨੇ ਇੱਕ ਔਰਤ ਸਣੇ ਦੋ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਪਰਿਵਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਿਹਾ ਹੈ।
Advertisement
ਐੱਫਆਈਆਰ ਅਨੁਸਾਰ ਪੀੜਤਾ ਨੂੰ 2022-23 ਦੌਰਾਨ ਘਰੇਲੂ ਕੰਮ ਲਈ ਮੁਲਜ਼ਮ ਦੇ ਘਰ ਭੇਜਿਆ ਗਿਆ ਸੀ। ਮੁਲਜ਼ਮ ਨੇ 2 ਦਸੰਬਰ 2025 ਨੂੰ ਕਥਿਤ ਤੌਰ ’ਤੇ ਲੜਕੀ ਨਾਲ ਜਬਰ-ਜਨਾਹ ਕੀਤਾ। ਲੜਕੀ ਦੇ ਗਰਭਵਤੀ ਹੋਣ ਬਾਰੇ ਪਤਾ ਲੱਗਣ ’ਤੇ ਮੁਲਜ਼ਮ ਨੇ ਮਈ ਦੇ ਪਹਿਲੇ ਹਫ਼ਤੇ ਇੱਕ ਔਰਤ ਨੂੰ ਘਰ ਬੁਲਾ ਕੇ ਲੜਕੀ ਦਾ ਗਰਭਪਾਤ ਕਰਵਾ ਦਿੱਤਾ। 1 ਜੁਲਾਈ ਨੂੰ ਪੁਲੀਸ ਨੇ ਕੇਸ ਦਰਜ ਕੀਤਾ ਸੀ ਪਰ ਹਾਲੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ।
Advertisement
ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ।
Advertisement
×

