ਮੁੱਲਾਂਪੁਰ ਗਰੀਬਦਾਸ: ਪਿੰਡ ਪੜ੍ਹਛ ਦੇ ਮੰਦਰ ਵਿੱਚ ਜਬਰ-ਜਨਾਹ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਪੁਜਾਰੀ ਨੂੰ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਹੈ। ਥਾਣਾ ਮੁੱਲਾਂਪੁਰ ਗਰੀਬਦਾਸ ਦੇ ਮੁਖੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਚੰਡੀਗੜ੍ਹ ਦੀ ਸਾਬਕਾ ਮੇਅਰ ਦੀ ਜਾਣਕਾਰ ਮਹਿਲਾ ਵੱਲੋਂ ਦਿੱਤੀ ਸ਼ਿਕਾਇਤ ਉੱਤੇ ਕਾਰਵਾਈ ਕਰਦਿਆਂ 25 ਸਾਲਾਂ ਦੇ ਪੁਜਾਰੀ ਨੂੰ ਕਾਬੂ ਕੀਤਾ ਗਿਆ ਹੈ। ਪੁਜਾਰੀ ਨੇ ਪੁਲੀਸ ਨੂੰ ਆਪਣਾ ਨਾਮ ਅਭਿਸ਼ੇਕ ਮੂਲ ਵਾਸੀ ਬਰਵਾਲਾ (ਹਰਿਆਣਾ) ਦੱਸਿਆ ਹੈ। ਪੁਲੀਸ ਅਨੁਸਾਰ ਪੁਜਾਰੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਪੁਜਾਰੀ ਨੂੰ ਅੱਜ ਇਲਾਕਾ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਗਿਆ। ਮੈਜਿਸਟਰੇਟ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਰਿਮਾਂਡ ਤਹਿਤ ਰੋਪੜ ਜੇਲ੍ਹ ਭੇਜ ਦਿੱਤਾ ਹੈ। ਪੁਲੀਸ ਅਨੁਸਾਰ ਇਸੇ ਮਾਮਲੇ ਵਿੱਚ ਇੱਕ ਮਹਿਲਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। -ਪੱਤਰ ਪ੍ਰੇਰਕ