ਡੇਰਾਬੱਸੀ: ਨੇੜਲੇ ਪਿੰਡ ਹਰੀਪੁਰ ਕੂੜਾ ’ਚ ਬੀਤੇ ਦਿਨ 10 ਸਾਲਾਂ ਦੀ ਬੱਚੀ ਨਾਲ ਜਬਰ-ਜਨਾਹ ਕੀਤਾ ਗਿਆ। ਉਹ ਆਪਣੇ 4 ਸਾਲਾਂ ਦੇ ਭਰਾ ਨਾਲ ਜੰਗਲ ’ਚ ਲੱਕੜਾਂ ਲੈਣ ਗਈ ਸੀ। ਪੁਲੀਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲੜਕੀ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਜਬਰ-ਜਨਾਹ ਦੀ ਪੁਸ਼ਟੀ ਹੋ ਗਈ ਹੈ। ਸਹਾਇਕ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਨੇ ਹਾਲੇ ਕਿਸੇ ਵੀ ਮੁਲਜ਼ਮ ਦੀ ਪਛਾਣ ਨਹੀਂ ਕੀਤੀ। ਪੁਲੀਸ ਆਲੇ-ਦੁਆਲੇ ਦੇ ਇਲਾਕੇ ’ਚ ਮੁਲਜ਼ਮ ਦੀ ਭਾਲ ਕਰ ਰਹੀ ਹੈ। ਥਾਣਾ ਮੁਖੀ ਨੇ ਦਾਅਵਾ ਕੀਤਾ ਕਿ ਛੇਤੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ। ਲੜਕੀ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ ਪਰ ਉਹ ਕਾਫੀ ਡਰੀ ਹੋਈ ਹੈ। -ਨਿੱਜੀ ਪੱਤਰ ਪ੍ਰੇਰਕ