DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

chandigarh ਵਿੱਚ ਰਾਸ਼ਟਰੀ ਲੋਕ ਦਲ ਮਜ਼ਬੂਤ ਹੋਇਆ

ਉੱਘੇ ਵਿਅਕਤੀਆਂ ਨੇ ਪਾਰਟੀ ’ਚ ਸ਼ਮੂਲੀਅਤ ਕੀਤੀ; ਆਰ ਐੱਲ ਡੀ ਨਿਗਮ ਚੋਣਾਂ ਵਿੱਚ ਹਿੱਸਾ ਲਵੇਗਾ: ਪਾਠਕ

  • fb
  • twitter
  • whatsapp
  • whatsapp
featured-img featured-img
ਆਰ ਐੱਲ ਡੀ ਚੰਡੀਗੜ੍ਹ ਦੇ ਪ੍ਰਧਾਨ ਵਿਦਿਆ ਸ਼ੰਕਰ ਪਾਠਕ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ।
Advertisement

ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਸਾਰੀਆਂ ਰਾਜਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਰਾਸ਼ਟਰੀ ਲੋਕ ਦਲ (ਆਰ ਐੱਲ ਡੀ) ਵੱਲੋਂ ਚੰਡੀਗੜ੍ਹ ਵਿੱਚ ਮਜ਼ਬੂਤੀ ਨਾਲ ਆਪਣੇ ਪੈਰ ਜਮਾਏ ਜਾ ਰਹੇ ਹਨ, ਜਿਸ ਨਾਲ ਰੋਜ਼ਾਨਾ ਵੱਡੀ ਗਿਣਤੀ ਲੋਕ ਜੁੜ ਰਹੇ ਹਨ। ਅੱਜ ਚੰਡੀਗੜ੍ਹ ਦੇ ਉੱਘੇ ਸਮਾਜ ਸੇਵੀ ਅਸ਼ੋਕ ਕੁਮਾਰ ਆਪਣੇ ਸਾਥੀਆਂ ਸਣੇ ਆਰ ਐੱਲ ਡੀ ਵਿੱਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਚੰਡੀਗੜ੍ਹ ਆਰ ਐੱਲ ਡੀ ਦੇ ਪ੍ਰਧਾਨ ਵਿਦਿਆ ਸ਼ੰਕਰ ਪਾਠਕ ਨੇ ਸਿਰੋਪਾਓ ਪਾ ਕੇ ਸਵਾਗਤ ਕੀਤਾ।

ਵਿਦਿਆ ਸ਼ੰਕਰ ਪਾਠਕ ਨੇ ਕਿਹਾ ਕਿ ਪਾਰਟੀ ਵੱਲੋਂ ਦੇਸ਼ ਭਰ ਵਿੱਚ ਲੋਕ ਹਿੱਤ ਵਿੱਚ ਆਵਾਜ਼ ਨੂੰ ਬੁਲੰਦ ਕੀਤਾ ਜਾਂਦਾ ਹੈ ਅਤੇ ਲੋਕਾਂ ਦੇ ਮੁੱਦਿਆਂ ਨੂੰ ਜ਼ੋਰ-ਸ਼ੋਰ ਨਾਲ ਉਭਾਰਿਆ ਜਾਂਦਾ ਹੈ ਅਤੇ ਇਸੇ ਦੇ ਚਲਦਿਆਂ ਚੰਡੀਗੜ੍ਹ ਵਿੱਚ ਪਾਰਟੀ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ।

Advertisement

ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਮਜ਼ਬੂਤੀ ਨਾਲ ਤਿਆਰੀ ਕੀਤੀ ਜਾ ਰਹੀ ਹੈ ਅਤੇ ਪਾਰਟੀ ਵੱਲੋਂ ਨਿਗਮ ਚੋਣਾਂ ਵਿੱਚ ਮਜ਼ਬੂਤੀ ਨਾਲ ਹਿੱਸਾ ਲਿਆ ਜਾਵੇਗਾ। ਇਸ ਮੌਕੇ ਅਸ਼ੋਕ ਕੁਮਾਰ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੋਂ ਸਹਿਮਤ ਹੋ ਕੇ ਆਰ ਐੱਲ ਡੀ ਦੇ ਨਾਲ ਜੁੜੇ ਹਨ। ਉਨ੍ਹਾਂ ਆਖਿਆ ਨੇ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ੋਰ-ਸ਼ੋਰ ਨਾਲ ਉਠਾਉਣਗੇ।

Advertisement

Advertisement
×