ਰਵਿੰਦਰ ਖੇੜਾ ਖਰੜ ਹਲਕੇ ਦੇ ਇੰਚਾਰਜ ਨਿਯੁਕਤ
ਯੂਥ ਅਕਾਲੀ ਦਲ ਦੇ ਸਕੱਤਰ ਰਵਿੰਦਰ ਸਿੰਘ ਖੇੜਾ ਨੂੰ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਖਰੜ ਦਾ ਇੰਚਾਰਜ ਥਾਪਿਆ ਗਿਆ ਹੈ। ਰਵਿੰਦਰ ਸਿੰਘ ਖੇੜਾ ਦੀ ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਗਈ ਹੈ। ਇਸ ਨਿਯੁਕਤੀ ਦਾ ਵਰਕਰਾਂ...
ਯੂਥ ਅਕਾਲੀ ਦਲ ਦੇ ਸਕੱਤਰ ਰਵਿੰਦਰ ਸਿੰਘ ਖੇੜਾ ਨੂੰ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਖਰੜ ਦਾ ਇੰਚਾਰਜ ਥਾਪਿਆ ਗਿਆ ਹੈ। ਰਵਿੰਦਰ ਸਿੰਘ ਖੇੜਾ ਦੀ ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਗਈ ਹੈ। ਇਸ ਨਿਯੁਕਤੀ ਦਾ ਵਰਕਰਾਂ ਤੇ ਆਗੂਆਂ ਨੇ ਸਵਾਗਤ ਕੀਤਾ ਹੈ। ਸ੍ਰੀ ਬਾਦਲ ਨੇ ਖੇੜਾ ਨੂੰ ਸਨਮਾਨਿਤ ਕਰਦਿਆਂ ਆਸ ਪ੍ਰਗਟਾਈ ਕਿ ਪਾਰਟੀ ਉਨ੍ਹਾਂ ਦੀ ਅਗਵਾਈ ’ਚ ਹਲਕਾ ਖਰੜ ’ਚ ਹੋਰ ਪ੍ਰਫੁੱਲਿਤ ਹੋਵੇਗੀ। ਸ੍ਰੀ ਖੇੜਾ ਨੇ ਕਿਹਾ ਕਿ ਉਹ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸਾਬਕਾ ਵਿਧਾਇਕ ਐੱਨ ਕੇ ਸ਼ਰਮਾ ਹਾਜ਼ਰ ਸਨ।
ਬਲਜੀਤ ਭੁੱਟਾ ਨੂੰ ਹਲਕਾ ਇੰਚਾਰਜ ਥਾਪਿਆ
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੂੰ ਵਿਧਾਨ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ ਹੈ। ਸ੍ਰੀ ਭੁੱਟਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਪਾਰਟੀ ਦੀ ਮਜਬੂਤੀ ਲਈ ਹਰ ਸੰਭਵ ਯਤਨ ਕਰਨਗੇ।

