DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Ravneet Singh Bittu on Satluj : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਫ਼ਿਲਮ ‘ਸਤਲੁਜ’ ਦੇ ਨਿਰਮਾਤਾ ਤੇ ਨਿਰਦੇਸ਼ਕ ਨੂੰ ਚੁਣੌਤੀ

ਫ਼ਿਲਮ ਵਿੱਚ ਦਿਖਾਏ ਗਏ 25 ਹਜ਼ਾਰ ਲਾਪਤਾ ਲੋਕਾਂ ਦੇ ਅੰਕੜਿਆਂ ਦਾ ਮੰਗਿਆ ਦਸਤਾਵੇਜ਼ੀ ਸਬੂਤ; ਤੱਥ ਜਨਤਕ ਨਾ ਕਰਨ ’ਤੇ ਕਾਨੂੰਨੀ ਕਾਰਵਾਈ ਦੀ ਚਿਤਾਵਨੀ

  • fb
  • twitter
  • whatsapp
  • whatsapp
Advertisement

ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਭਾਈ ਜਸਵੰਤ ਸਿੰਘ ਖਾਲੜਾ ਤੇ ਬਣੀ ਫ਼ਿਲਮ ਸਤਲੁਜ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਿਸ ਨੂੰ ਪਹਿਲਾਂ ਓਟੀਟੀ ਪਲੇਟਫਾਰਮ ਤੋਂ 48 ਘੰਟਿਆਂ ਵਿੱਚ ਹਟਾ ਦਿੱਤਾ ਗਿਆ ਹੁਣ ਕੌਮਾਂਤਰੀ ਪੱਧਰ ’ਤੇ ਬੈਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸੇ ਦੌਰਾਨ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫ਼ਿਲਮ ਸਤਲੁਜ ਦੇ ਨਿਰਮਾਤਾ ਅਤੇ ਨਿਰਦੇਸ਼ਕ ਨੂੰ ਚੁਣੌਤੀ ਦਿੰਦਿਆਂ ਫਿਲਮ ਵਿੱਚ ਦਿਖਾਈ 25 ਹਜ਼ਾਰ ਲਾਪਤਾ ਜਾਂ ਗੈਰ ਕਾਨੂੰਨੀ ਢੰਗ ਨਾਲ ਸਸਕਾਰ ਕੀਤੇ ਲੋਕਾਂ ਦੇ ਅੰਕੜਿਆਂ ਦਾ ਦਸਤਾਵੇਜ਼ੀ ਸਬੂਤ ਜਾਰੀ ਕਰਨ ਦੀ ਮੰਗ ਕੀਤੀ ਹੈ।

ਅੰਕੜੇ ਸਿਰਫ਼ ਅੰਦਾਜ਼ਿਆਂ ’ਤੇ ਆਧਾਰਿਤ: ਬਿੱਟੂ

ਉਨ੍ਹਾਂ ਕਿਹਾ ਕਿ ਜੇਕਰ ਇਹ ਅੰਕੜਾ ਸਿਰਫ ਇੱਕ ਅੰਦਾਜ਼ੇ ਜਾਂ ਦੋਸ਼ ’ਤੇ ਆਧਾਰਿਤ ਹੈ ਤਾਂ ਇਸ ਫ਼ਿਲਮ ਨੂੰ ਨਿਰਵਿਵਾਦ ਇਤਿਹਾਸਕ ਸੱਚ ਵਜੋਂ ਕਿਉਂ ਪੇਸ਼ ਕੀਤਾ ਗਿਆ। ਦਰਸ਼ਕਾਂ ਨੂੰ ਇਹ ਕਿਉਂ ਨਹੀਂ ਦੱਸਿਆ ਗਿਆ ਕਿ ਇਸ ਗਿਣਤੀ ਦੀ ਪੁਸ਼ਟੀ ਕਿਸੇ ਅੰਤਿਮ ਨਿਆਇਕ ਫੈਸਲੇ ਰਾਹੀਂ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੱਤਿਵਾਦ ਦੇ ਦੌਰ ਦੇ ਇਤਿਹਾਸ ਨੂੰ ਇੱਕ ਪੱਖੀ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਅਤਿਵਾਦ ਦੇ ਸਮੇਂ ਬੇਕਸੂਰ ਹਿੰਦੂਆਂ, ਬੱਸ ਯਾਤਰੀਆਂ, ਦੁਕਾਨਦਾਰਾਂ, ਸਰਕਾਰੀ ਕਰਮਚਾਰੀਆਂ ਅਤੇ ਮਜ਼ਦੂਰ ਵੀ ਮਾਰੇ ਗਏ ਸਨ ਪਰ ਫਿਲਮ ਵਿੱਚ ਉਨ੍ਹਾਂ ਨੂੰ ਨਹੀਂ ਦਰਸਾਇਆ ਗਿਆ।

Advertisement

ਸਬੂਤ ਜਨਤਕ ਕਰਨ ਦੀ ਚਿਤਾਵਨੀ

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਫ਼ਿਲਮ ਸਤਲੁਜ ਦੇ ਨਿਰਮਾਤਾ ਅਤੇ ਨਿਰਦੇਸ਼ਕ 25 ਹਜ਼ਾਰ ਲਾਪਤਾ ਲੋਕਾਂ ਦੇ ਅੰਕੜੇ ਦਾ ਦਸਤਾਵੇਜ਼ੀ ਸਬੂਤ ਜਨਤਕ ਕਰਨ। ਜੇਕਰ ਉਹ ਆਪਣੇ ਇਸ ਦਾਅਵੇ ਨੂੰ ਸਬੂਤਾਂ ਨਾਲ ਸਾਬਤ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਮੂਹਰੇ ਮੰਨਣਾ ਚਾਹੀਦਾ ਹੈ ਕਿ ਇਹ ਗਿਣਤੀ ਅਧਿਕਾਰਕ ਤੌਰ 'ਤੇ ਪ੍ਰਮਾਣਿਤ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਅਸੀਂ ਸਾਰੇ ਸੰਵਿਧਾਨਿਕ ਅਤੇ ਕਾਨੂੰਨੀ ਵਿਕਲਪ ਬਾਰੇ ਵਿਚਾਰ ਕਰਾਂਗੇ ਤਾਂ ਜੋ ਇਤਿਹਾਸਕ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਨਾ ਕੀਤਾ ਜਾ ਸਕੇ।

Advertisement

Advertisement
×