ਦਰਸ਼ਨ ਸਿੰਘ ਸੋਢੀ
ਮੁਹਾਲੀ, 16 ਜੂਨ
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਦੇ ਮੈਂਬਰਾਂ ਨੇ ਅੱਜ ਵਰਦੇ ਮੀਂਹ ਵਿੱਚ ਪੰਜਾਬ ਸਰਕਾਰ ਦੇ ਜਬਰਦਸਤ ਪ੍ਰਦਰਸ਼ਨ ਕੀਤਾ। ਇਕ ਮਹਿਲਾ ਅਧਿਆਪਕ ਨੇ ਸਲਫਾਸ ਦੀ ਗੋਲੀ ਖਾ ਕੇ ਆਤਮ ਹੱਤਿਆ ਕਰਨ ਦਾ ਯਤਨ,ਜਿਸ ਦੀ ਹਾਲਤ ਗੰਭੀਰ ਹੈ। ਸਲਫਾਸ ਖਾਣ ਵਾਲੀ ਦੀ ਪਛਾਣ ਰਾਜਵਿੰਦਰ ਕੌਰ ਮਲੋਟ ਵਜੋਂ ਹੋਈ ਹੈ। ਇਸ ਦੌਰਾਨ ਅਧਿਆਪਕਾਂ ਨੇ ਸਿੱਖਿਆ ਭਵਨ ਦਾ ਗੇਟ ਟੱਪਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਹਲਕਾ ਲਾਠੀਚਾਰਜ ਕੀਤਾ।ਇਸ ਤੋਂ ਪਹਿਲਾਂ ਕੱਚੇ ਅਧਿਆਪਕ ਪਹਿਲਾਂ ਸਵੇਰੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ। ਜਿੱਥੇ ਉਹਨਾਂ ਨੇ ਸਿੱਖਿਆ ਨੀਤੀਆਂ ਦਾ ਵਿਰੋਧ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਸੂਬਾ ਪ੍ਧਾਨ ਅਜਮੇਰ ਸਿੰਘ ਔਲਖ, ਰੀਤੂ ਬਾਲਾ ਕਪੂਰਥਲਾ, ਅਮਨਦੀਪ ਕੌਰ, ਰਵਨੀਤ ਕੌਰ, ਗਗਨਦੀਪ ਕੌਰ ਨੇ ਕਿਹਾ ਕਿ ਹੁਣ ਉਹ ਸਰਕਾਰ ਦੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ। ਅਧਿਆਪਕ ਰੋਸ ਮਾਰਚ ਕਰਦੇ ਹੋਏ ਸਿੱਖਿਆ ਸਕੱਤਰ ਦੇ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਕਈ ਅਧਿਆਪਕ ਪੁਲੀਸ ਨੂੰ ਝਕਾਨੀ ਦੇ ਕੇ ਸਿੱਖਿਆ ਸਕੱਤਰ ਦੇ ਦਫ਼ਤਰ ਦੀ ਛੱਤ ਉੱਤੇ ਚੜ੍ਹ ਗਏ। ਆਤਮ ਹੱਤਿਆ ਕਰਨ ਦੀ ਧਮਕੀ ਦਿੱਤੀ। ਜਿਸ ਕਾਰਨ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਧਰਨਾ ਜਾਰੀ ਹੈ।ਜਿਹੜੇ ਛੱਤ ਚੜਨ ਵਾਲੇ ਸਾਥੀ ਸਤਿੰਦਰ ਸਿੰਘ ਕੰਗ ਤਰਨ ਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਸੰਗਰੂਰ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਹਨ। ਸਮਰ ਸਿੰਘ ਮਾਨਸਾ ਨੇ ਪਿਛਲੀ ਅਕਾਲੀ ਸਰਕਾਰ ਦੌਰਾਨ ਮੰਗਾਂ ਸਬੰਧੀ ਦਿੱਤੇ ਦੌਰਾਨ ਖੁਦ ਨੂੰ ਅੱਗ ਲਗਾ ਲਈ ਸੀ ਪਰ ਉਹ ਬਚ ਗਏ ਸੀ। ਪੁਲੀਸ ਨੇ ਧਰਨਾਕਾਰੀਆਂ ਤੋਂ ਦੋ ਘੰਟੇ ਦਾ ਸਮਾਂ ਮੰਗਿਆ ਜਦੋਂਕਿ ਕਿ ਅਧਿਆਪਕਾਂ ਨੇ ਸਿਰਫ ਅੱਧੇ ਘੰਟੇ ਦਾ ਅਲਟੀਮੇਟਮ ਦਿੰਦੇ ਹੋਏ ਛੱਤ ਤੋਂ ਛਾਲ ਮਾਰਨ ਦੀ ਧਮਕੀ ਦਿੱਤੀ।