ਆਰਬੀਯੂ ਦੇ ਵਿਦਿਆਰਥੀ ਇਸਰੋ ’ਚ ਇੰਟਰਨਸ਼ਿਪ ਲਈ ਚੁਣੇ
ਰਿਆਤ ਬਾਹਰਾ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਦੇ ਖਗੋਲ ਵਿਗਿਆਨ ਅਤੇ ਖਗੋਲ ਭੌਤਿਕ ਵਿਗਿਆਨ ਵਿੱਚ ਐੱਮਐੱਸਸੀ ਕਰ ਰਹੇ ਦੋ ਵਿਦਿਆਰਥੀਆਂ ਸਰਮਿਸ਼ਠਾ ਅਤੇ ਲਕਸ਼ੈ ਧੀਮਾਨ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ), ਅਹਿਮਦਾਬਾਦ ਦੇ ਸਪੇਸ ਐਪਲੀਕੇਸ਼ਨ ਸੈਂਟਰ ਵਿੱਚ ਤਿੰਨ ਮਹੀਨਿਆਂ ਦੀ ਇੰਟਰਨਸ਼ਿਪ ਲਈ...
Advertisement
ਰਿਆਤ ਬਾਹਰਾ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਦੇ ਖਗੋਲ ਵਿਗਿਆਨ ਅਤੇ ਖਗੋਲ ਭੌਤਿਕ ਵਿਗਿਆਨ ਵਿੱਚ ਐੱਮਐੱਸਸੀ ਕਰ ਰਹੇ ਦੋ ਵਿਦਿਆਰਥੀਆਂ ਸਰਮਿਸ਼ਠਾ ਅਤੇ ਲਕਸ਼ੈ ਧੀਮਾਨ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ), ਅਹਿਮਦਾਬਾਦ ਦੇ ਸਪੇਸ ਐਪਲੀਕੇਸ਼ਨ ਸੈਂਟਰ ਵਿੱਚ ਤਿੰਨ ਮਹੀਨਿਆਂ ਦੀ ਇੰਟਰਨਸ਼ਿਪ ਲਈ ਚੁਣਿਆ ਗਿਆ ਹੈ। ਯੂਨੀਵਰਸਿਟੀ ਸਕੂਲ ਆਫ ਸਾਇੰਸਜ ਦੇ ਡੀਨ ਡਾ. ਮਨੋਜ ਬਾਲੀ ਅਤੇ ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਐੱਮਐੱਸ ਮਹਿਤਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਪ੍ਰੋ ਵਾਈਸ-ਚਾਂਸਲਰ ਡਾ. ਐੱਸਕੇ ਬਾਂਸਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Advertisement
Advertisement
×