ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੱਤਾਧਾਰੀ ‘ਆਪ’ ਵਿੱਚ ਵੀ ਬਗਾਵਤ ਸੁਰਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਵਿਧਾਨ ਸਭਾ ਹਲਕਾ ਖਰੜ ਦੇ ਆਮ ਆਦਮੀ ਪਾਰਟੀ ਦੇ ਬਾਨੀ ਮੈਂਬਰ ਤੇ ਸੀਨੀਅਰ ਆਗੂ ਸੋਹਣ ਸਿੰਘ ਮਾਨ (ਸੇਵਾ ਮੁਕਤ ਤਹਿਸੀਲਦਾਰ) ਨੇ ਆਪਣੇ ਸਮਰਥਕਾਂ ਨਾਲ ਮੀਟਿੰਗ ਕਰਦਿਆਂ ਆਪਣੀ ਹੀ ਪਾਰਟੀ ਦੇ ਹਲਕਾ ਨੁਮਾਇੰਦਿਆਂ ਖ਼ਿਲਾਫ਼ ਭੜਾਸ ਕੱਢੀ। ਉਨ੍ਹਾਂ ਪਿਛਲੇ ਸਮੇਂ ਦੌਰਾਨ ਪਾਰਟੀ ਵੱਲੋਂ ਨਜ਼ਰਅੰਦਾਜ਼ ਕੀਤੇ ਜਾਣ ਨੂੰ ਲੈ ਕੇ ਹੁਣ ਹਲਕੇ ਤੋਂ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ। ਸ੍ਰੀ ਮਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2017 ਵੇਲੇ ਕੰਵਰ ਸੰਧੂ ਨੂੰ ਅਤੇ 2022 ਵਿੱਚ ਅਨਮੋਲ ਗਗਨ ਮਾਨ ਨੂੰ ਹਲਕਾ ਖਰੜ ਤੋਂ ‘ਆਪ’ ਵਾਲੰਟੀਅਰਾਂ ਨੇ ਵੱਡੇ ਅੰਤਰ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ। ਉਨ੍ਹਾਂ ਤੋਂ ਇਲਾਵਾ ਮਲਵਿੰਦਰ ਸਿੰਘ ਕੰਗ ਨੂੰ ਵੀ ਲੋਕ ਸਭਾ ਵਿੱਚ ਭੇਜਿਆ। ਸ੍ਰੀ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਜਿੱਤਣ ਤੋਂ ਬਾਅਦ ਹਲਕੇ ਦੀ ਸਾਰ ਨਹੀਂ ਲਈ ਜਿਸ ਕਾਰਨ ਹਲਕੇ ਦਾ ਵਿਕਾਸ ਠੱਪ ਪਿਆ ਹੈ। ਹਲਕੇ ਦੀਆਂ ਸੜਕਾਂ ਦੀ ਵੀ ਨੁਮਾਇੰਦਿਆਂ ਨੇ ਸਾਰ ਤੱਕ ਨਹੀਂ ਲਈ। ਉਨ੍ਹਾਂ ਐਲਾਨ ਕੀਤਾ ਕਿ ਹੁਣ ਹਲਕੇ ਦੇ ਬਾਹਰਲੇ ਉਮੀਦਵਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਹਲਕੇ ਅਤੇ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਰੀਕ ਹੋਣ ਅਤੇ ਹਲਕੇ ਨੂੰ ਸਮਰਪਿਤ ਉਮੀਦਵਾਰ ਨੂੰ ਹੀ ਮੈਦਾਨ ਵਿੱਚ ਉਤਾਰਿਆ ਜਾਵੇ ਨਹੀਂ ਤਾਂ ਉਨ੍ਹਾਂ ਨੂੰ ਸਖ਼ਤ ਫ਼ੈਸਲਾ ਲੈਣ ਲਈ ਮਜਬੂਰ ਹੋਣਾ ਪਏਗਾ। ਇਸ ਮੌਕੇ ਹਰਬੰਸ ਸਿੰਘ ਲੁਬਾਣਗੜ, ਹਰਪ੍ਰੀਤ ਸਿੰਘ ਹੈਪੀ, ਸਰਬਜੀਤ ਸਿੰਘ, ਮੋੜ ਸਿੰਘ ਮਨਸੂਰਪੁਰ, ਗੁਰਮੀਤ ਸਿੰਘ, ਦਰਸ਼ਨ ਸਿੰਘ, ਪਰਮਿੰਦਰ ਸਿੰਘ, ਰਣਜੀਤ ਸਿੰਘ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×
