ਹੜ੍ਹ ਪੀੜਤਾਂ ਦੀ ਚੜ੍ਹਦੀਕਲਾ ਲਈ ਪਾਠ ਕਰਵਾਇਆ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਹੜ੍ਹ ਪੀੜਤਾਂ ਦੀ ਚੜ੍ਹਦੀਕਲਾ ਲਈ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਦਿਲਬਰ ਸਿੰਘ ਵੱਲੋਂ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ...
Advertisement
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਹੜ੍ਹ ਪੀੜਤਾਂ ਦੀ ਚੜ੍ਹਦੀਕਲਾ ਲਈ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਦਿਲਬਰ ਸਿੰਘ ਵੱਲੋਂ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਸਮਾਪਤੀ ਦੀ ਅਰਦਾਸ ਗਿਆਨੀ ਸਤਨਾਮ ਸਿੰਘ ਨੇ ਕੀਤੀ, ਉਪਰੰਤ ਸੱਚਖੰਡ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਨਾਲ ਹੇਠ ਆਏ ਇਲਾਕਿਆਂ ਵਿੱਚ ਮਦਦ ਦਾ ਸੱਦਾ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬ ਦੇ ਸਮੁੱਚੇ ਸਟਾਫ ਵੱਲੋਂ ਇੱਕ ਦਿਨ ਦੀ ਤਨਖਾਹ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਹਾਜ਼ਰ ਸਨ।
Advertisement
Advertisement
×