ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਕਾਲ ਤਖ਼ਤ ਵੱਲੋਂ ਬਣਾਈ ਭਰਤੀ ਕਮੇਟੀ ਵੱਲੋਂ ਆਨਲਾਈਨ ਪੋਰਟਲ ਦੀ ਸ਼ੁਰੂਆਤ

ਭਰਤੀ 18 ਜੂਨ ਤੱਕ ਕੀਤੀ ਜਾਵੇਗੀ ਮੁਕੰਮਲ, ਕਮੇਟੀ ਵੱਲੋਂ ਪੰਥਕ ਏਕੇ ਦਾ ਸੱਦਾ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 19 ਮਈ

Advertisement

ਸ਼੍ਰੋਮਣੀ ਅਕਾਲੀ ਦਲ ਵਿਚ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨੇ ਵਿਦੇਸ਼ਾਂ ਅਤੇ ਹੋਰਨਾਂ ਸੂਬਿਆਂ ਵਿੱਚ ਬੈਠੇ ਪੰਜਾਬੀਆਂ ਨੂੰ ਪਾਰਟੀ ਨਾਲ ਜੋੜਨ ਲਈ ਆਨਲਾਈਨ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕਮੇਟੀ ਵੱਲੋਂ ਭਰਤੀ ਦੇ ਅਮਲ ਨੂੰ 18 ਜੂਨ ਤੱਕ ਮੁਕੰਮਲ ਕੀਤਾ ਜਾਵੇਗਾ।

ਭਰਤੀ ਕਮੇਟੀ ਦੇ ਮੈਂਬਰਾਂ ਮਨਪ੍ਰੀਤ ਇਯਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਇਕਬਾਲ ਸਿੰਘ ਝੂੰਦਾਂ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਅੱਜ ਇਥੇ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਲਈ ਆਨਲਾਈਨ ਪੋਰਟਲ www.akalidalbharti.com ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਨਾਲ ਵਿਦੇਸ਼ਾਂ ਵਿੱਚ ਬੈਠੇ ਲੋਕ ਵੀ ਪਾਰਟੀ ਨਾਲ ਜੁੜ ਸਕਣਗੇ।

ਇਸ ਦੇ ਨਾਲ ਹੀ ਭਰਤੀ ਕਮੇਟੀ ਨੇ ਪੰਥਕ ਏਕੇ ਦਾ ਵੀ ਸੱਦਾ ਦਿੱਤਾ। ਕਾਬਿਲੇਗੌਰ ਹੈ ਕਿ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਵਿਚ ਪਹਿਲਾਂ ਸੱਤ ਮੈਂਬਰ ਸਨ, ਪਰ ਮਗਰੋਂ ਦੋ ਮੈਂਬਰਾਂ ਨੇ ਇਸ ਵਿਚੋਂ ਅਸਤੀਫ਼ਾ ਦੇ ਦਿੱਤਾ ਸੀ।

Advertisement