ਭਰਤੀ ਪੇਪਰ ਮਾਮਲਾ: ’ਵਰਸਿਟੀ ਵਿਦਿਆਰਥੀਆਂ ਵੱਲੋਂ ਰੋਸ ਮੁਜ਼ਾਹਰਾ

ਭਰਤੀ ਪੇਪਰ ਮਾਮਲਾ: ’ਵਰਸਿਟੀ ਵਿਦਿਆਰਥੀਆਂ ਵੱਲੋਂ ਰੋਸ ਮੁਜ਼ਾਹਰਾ

ਪੰਜਾਬ ਯੂਨੀਵਰਸਿਟੀ ਦੇ ਗਾਂਧੀ ਭਵਨ ਅੱਗੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀ।

ਕੁਲਦੀਪ ਸਿੰਘ

ਚੰਡੀਗੜ੍ਹ, 25 ਅਕਤੂਬਰ

ਪੰਜਾਬ ਵਿੱਚ ਇਨ੍ਹੀਂ ਦਿਨੀਂ ਸਰਕਾਰੀ ਨੌਕਰੀ ਲਈ ਚੱਲ ਰਹੀਆਂ ਭਰਤੀਆਂ ਦੇ ਕਈ ਪੇਪਰ ਰੱਦ ਕਰਨ ਜਾਂ ਮੁਲਤਵੀ ਕਰਨ ਦੇ ਵਿਰੋਧ ਵਜੋਂ ਅੱਜ ਵਿਦਿਆਰਥੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਗਾਂਧੀ ਭਵਨ ਅੱਗੇ ਪੰਜਾਬ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ।

ਵਿਦਿਆਰਥੀ ਜਥੇਬੰਦੀ ਪੀ.ਐੱਸ.ਯੂ. (ਲਲਕਾਰ) ਤੋਂ ਅਮਨ, ਐਸ.ਓ.ਆਈ. ਤੋਂ ਉਦੇਸ਼ ਰਾਣਾ ਤੇ ਐਸ.ਐਫ.ਐਸ. ਤੋਂ ਗਗਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਅਸਾਮੀਆਂ ਕੱਢ ਕੇ ਨੌਜਵਾਨ ਪੀੜ੍ਹੀ ਨਾਲ ਧੋਖਾ ਕਰ ਰਹੀ ਹੈ। ਮਤਲਬ ਇਹ ਕਿ ਕੱਢੀਆਂ ਹੋਈਆਂ ਅਸਾਮੀਆਂ ਦੇ ਜਾਂ ਤਾਂ ਟੈਸਟ ਲੈਣ ਉਪਰੰਤ ਰੱਦ ਕੀਤੀਆਂ ਜਾ ਰਹੀਆਂ ਹਨ ਅਤੇ ਜਾਂ ਫਿਰ ਟੈਸਟ ਲੈਣ ਤੋਂ ਪਹਿਲਾਂ ਹੀ ਕਿਸੇ ਗੜਬੜੀ ਦਾ ਬਹਾਨਾ ਬਣਾ ਕੇ ਰੱਦ ਕਰ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਇਹ ਗੱਲ ਭਲੀ-ਭਾਂਤ ਜਾਣਦੀ ਹੈ ਕਿ ਜੇਕਰ ਹੁਣ ਇਹ ਪੋਸਟਾਂ ਨਹੀਂ ਭਰੀਆਂ ਜਾਂਦੀਆਂ ਤਾਂ ਨਵੀਂ ਸਰਕਾਰ ਦੀ ਕੋਈ ਜ਼ਿੰਮੇਵਾਰੀ ਨਹੀਂ ਹੋਵੇਗੀ ਅਤੇ ਮੌਜੂਦਾ ਨੌਜਵਾਨ ਸਰਕਾਰੀ ਨੌਕਰੀਆਂ ਲਈ ਉਮਰ ਸੀਮਾ ਪਾਰ ਕਰ ਜਾਣਗੇ।

ਉਨ੍ਹਾਂ ਸਿੱਖਿਆ ਵਿਭਾਗ ਵਿੱਚ ਪ੍ਰੋਫ਼ੈਸਰਾਂ ਦੀਆਂ 1100 ਅਸਾਮੀਆਂ ਲਈ ਰੱਖੀ ਗਈ ਉਮਰ ਸੀਮਾ ਉੱਤੇ ਵੀ ਸਵਾਲੀਆ ਚਿੰਨ੍ਹ ਲਗਾਉਂਦਿਆਂ ਕਿਹਾ ਕਿ ਇਨ੍ਹਾਂ ਅਸਾਮੀਆਂ ਲਈ ਉਮਰ ਸੀਮਾ ਕਾਫ਼ੀ ਘੱਟ ਰੱਖੀ ਗਈ ਹੈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਤਿੰਨ-ਚਾਰ ਮਹੀਨੇ ਪਹਿਲਾਂ ਸਰਕਾਰੀ ਨੌਕਰੀਆਂ ਲਈ ਕੱਢੀਆਂ ਜਾਣ ਵਾਲੀਆਂ ਅਸਾਮੀਆਂ ਤੋਂ ਸਾਫ਼ ਹੈ ਕਿ ਸਰਕਾਰ ਵੱਲੋਂ ਵੋਟਾਂ ਦੀ ਰਾਜਨੀਤੀ ਨੂੰ ਲੈ ਕੇ ਇਹ ਨੌਕਰੀਆਂ ਕੱਢੀਆਂ ਜਾਂਦੀਆਂ ਹਨ ਕਿਉਂਕਿ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ-ਪਹਿਲਾਂ ਇਨ੍ਹਾਂ ਭਰਤੀਆਂ ਦੀ ਪ੍ਰਕਿਰਿਆ ਪੂਰੀ ਹੋਣੀ ਅਸੰਭਵ ਜਾਪ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਹੀ ਮਾਅਨਿਆਂ ਵਿੱਚ ਨੌਜਵਾਨਾਂ ਨੂੰ ਪੱਕੇ ਰੁਜ਼ਗਾਰ ਦੇਣਾ ਚਾਹੁੰਦੀ ਹੈ ਤਾਂ ਭਰਤੀ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਅਤੇ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All