ਵੇਰਕਾ ਦੁੱਧ ਦੀਆਂ ਕੀਮਤਾਂ ਘਟੀਆਂ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੇਰਕਾ ਦੇ ਦੁੱਧ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ’ਚ ਕਟੌਤੀ ਕਰਨ ਦਾ ਐਲਾਨ ਕੀਤਾ ਹੈ ਜਿਸ ਤਹਿਤ ਹੁਣ ਵੇਰਕਾ ਦੁੱਧ ਦੀਆਂ ਸੋਧੀਆਂ ਕੀਮਤਾਂ 22 ਸਤੰਬਰ ਦੀ ਸਵੇਰ ਤੋਂ ਲਾਗੂ ਹੋਣਗੀਆਂ।
ਉਨ੍ਹਾਂ ਕਿਹਾ ਕਿ ਕੀਮਤਾਂ ’ਚ ਕਟੌਤੀ ਭਾਰਤ ਸਰਕਾਰ ਦੇ ਜੀ.ਐੱਸ.ਟੀ. 2.0 ਸੁਧਾਰਾਂ ਮੁਤਾਬਕ ਹੋਵੇਗੀ ਜਿਸ ਤਹਿਤ ਡੇਅਰੀ ਉਤਪਾਦਾਂ ’ਤੇ ਟੈਰਿਫ਼ ਘਟਾਏ ਗਏ ਹਨ।
ਚੇਤੇ ਰਹੇ ਕਿ ਅਮੁੱਲ ਉਤਪਾਦਾਂ ਅਤੇ ਮਦਰ ਡੇਅਰੀ ਦੇ ਉਤਪਾਦਾਂ ਦੀ ਕੀਮਤ ’ਚ ਕਟੌਤੀ ਥੋੜ੍ਹੇ ਦਿਨ ਪਹਿਲਾਂ ਐਲਾਨੀ ਗਈ ਸੀ। ਪ੍ਰਾਈਵੇਟ ਤੇ ਸਹਿਕਾਰੀ ਦੁੱਧ ਉਤਪਾਦਾਂ ’ਚ ਕਟੌਤੀ 22 ਸਤੰਬਰ ਤੋਂ ਹੀ ਲਾਗੂ ਹੋਣੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਵੇਰਕਾ ਘਿਓ 30 ਤੋਂ 35 ਰੁਪਏ ਪ੍ਰਤੀ ਲੀਟਰ/ ਕਿੱਲੋਗਰਾਮ ਖਪਤਕਾਰਾਂ ਨੂੰ ਸਸਤਾ ਮਿਲੇਗਾ।
ਟੇਬਲ ਬਟਰ ਦੀ ਕੀਮਤ 30 ਰੁਪਏ ਪ੍ਰਤੀ ਕਿੱਲੋਗਰਾਮ, ਅਨਸਾਲਟੇਡ ਬਟਰ ਦੀ ਕੀਮਤ 35 ਰੁਪਏ ਪ੍ਰਤੀ ਕਿੱਲੋਗਰਾਮ, ਪ੍ਰੋਸੈਸਡ ਪਨੀਰ ਦੀ ਕੀਮਤ 20 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਯੂ.ਐਚ.ਟੀ. ਦੁੱਧ (ਸਟੈਂਡਰਡ, ਟੋਨਡ ਅਤੇ ਡਬਲ ਟੋਨਡ) ਦੀ ਕੀਮਤ 2 ਰੁਪਏ ਪ੍ਰਤੀ ਲਿਟਰ ਘਟਾਈ ਗਈ ਹੈ।
ਉਨ੍ਹਾਂ ਕਿਹਾ ਕਿ ਆਈਸ ਕਰੀਮ (ਗੈਲਨ, ਬਰਿੱਕ ਅਤੇ ਟੱਬ) ਵਰਗੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੀ 10 ਰੁਪਏ ਪ੍ਰਤੀ ਲੀਟਰ ਦੀ ਕਮੀ ਕੀਤੀ ਗਈ ਹੈ ਅਤੇ ਇਸੇ ਤਰ੍ਹਾਂ ਪਨੀਰ ਦੀ ਕੀਮਤ ਵੀ 15 ਰੁਪਏ ਪ੍ਰਤੀ ਕਿੱਲੋਗਰਾਮ ਘਟਾਈ ਗਈ ਹੈ। ਕੀਮਤਾਂ ਵਿੱਚ ਕੀਤੀ ਇਸ ਸੋਧ ਨਾਲ ਲੋਕਾਂ ਨੂੰ ਕਈ ਲਾਭ ਮਿਲਣਗੇ ਅਤੇ ਉਤਪਾਦਾਂ ਤੱਕ ਪਹੁੰਚ ਵਧੇਗੀ। ਖਪਤਕਾਰਾਂ ਦੀ ਮੰਗ ਤੇ ਵਿੱਕਰੀ ਵਿੱਚ ਵਾਧਾ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਕਰ ਵਸੂਲੀ ਵਿੱਚ ਵੀ ਵਾਧਾ ਹੋਵੇਗਾ।