ਲੋਕ ਭਲਾਈ ਲਈ ਖੇਤਰੀ ਪਾਰਟੀ ਜ਼ਰੂਰੀ: ਰਾਜੂ ਖੰਨਾ
ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ‘ਆਪ’ ਸਰਕਾਰ ਆਈ ਹੈ ਲੋਕ ਸਮੱਸਿਆਵਾਂ ਨਾਲ ਘਿਰ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ...
ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ‘ਆਪ’ ਸਰਕਾਰ ਆਈ ਹੈ ਲੋਕ ਸਮੱਸਿਆਵਾਂ ਨਾਲ ਘਿਰ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਅੱਜ ਅਮਲੋਹ ਦੇ ਵਾਰਡ ਨੰਬਰ-9 ਅੰਬੇਮਾਜਰਾ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਕੌਂਸਲ ਦੇ ਵਿਕਾਸ ਕਾਰਜਾਂ ਦੀ ਤਰਸਯੋਗ ਹਾਲਤ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੱਤਾ ਵਿੱਚ ਆਉਂਦਿਆਂ ਹੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।
ਇਸ ਮੌਕੇ ਸੀਨੀਅਰ ਆਗੂ ਬਲਜਿੰਦਰ ਸਿੰਘ ਘੂਕਾ ਤੇ ਸਾਬਕਾ ਸਰਪੰਚ ਹਰਤੇਜਪਾਲ ਸਿੰਘ ਦੀ ਅਗਵਾਈ ਵਿੱਚ ਰਾਜੂ ਖੰਨਾ, ਸਰਕਲ ਪ੍ਰਧਾਨ ਜਥੇਦਾਰ ਸੋਮਨਾਥ ਅਜਨਾਲੀ ਅਤੇ ਜਰਨੈਲ ਸਿੰਘ ਮਾਜਰੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਲਜੀਤ ਸਿੰਘ ਗੁਰਾਇਆ, ਡਾ. ਸਿੰਦਰ ਸਿੰਘ ਹੈਪੀ, ਮਨਜਿੰਦਰ ਸਿੰਘ ਚੀਮਾ, ਲਖਵੀਰ ਸਿੰਘ ਪੰਚ, ਡਾ. ਲੱਖਾ ਸਿੰਘ, ਗੁਰਮੀਤ ਸਿੰਘ ਪੰਚ, ਰਸਪਿੰਦਰ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਸੰਪੂਰਨ ਸਿੰਘ, ਹਰਜੀਤ ਸਿੰਘ, ਗੁਰਜਿੰਦਰ ਸਿੰਘ ਅਤੇ ਬਲਜੀਤ ਸਿੰਘ ਅੰਬੇਮਾਜਰਾ ਆਦਿ ਹਾਜ਼ਰ ਸਨ।

