ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਵੰਡੀ

ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਹੜ੍ਹ ਪੀੜਤ ਇਲਾਕਿਆਂ ਵਿੱਚ ਲੋੜਵੰਦ ਪਰਿਵਾਰਾਂ ਨੂੰ 6 ਟਰੱਕ ਰਾਹਤ ਸਮੱਗਰੀ ਵੰਡੀ ਗਈ। ਇਸ ਤੋਂ ਪਹਿਲਾਂ ਵੀ ਕਮੇਟੀ ਵੱਲੋਂ ਵੱਡੀ ਮਾਤਰਾ ਵਿਚ ਰਾਹਤ ਸਮੱਗਰੀ ਭੇਜੀ ਜਾ ਚੁੱਕੀ...
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕੀ ਕਮੇਟੀ ਰਾਹਤ ਸਮੱਗਰੀ ਲੈ ਕੇ ਰਵਾਨਾ ਹੁੰਦੀ ਹੋਈ।-ਫੋਟੋ: ਚਿੱਲਾ   
Advertisement

ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਹੜ੍ਹ ਪੀੜਤ ਇਲਾਕਿਆਂ ਵਿੱਚ ਲੋੜਵੰਦ ਪਰਿਵਾਰਾਂ ਨੂੰ 6 ਟਰੱਕ ਰਾਹਤ ਸਮੱਗਰੀ ਵੰਡੀ ਗਈ। ਇਸ ਤੋਂ ਪਹਿਲਾਂ ਵੀ ਕਮੇਟੀ ਵੱਲੋਂ ਵੱਡੀ ਮਾਤਰਾ ਵਿਚ ਰਾਹਤ ਸਮੱਗਰੀ ਭੇਜੀ ਜਾ ਚੁੱਕੀ ਹੈ। ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਪਹਿਲਾਂ ਆਪ ਜਾ ਕੇ ਫ਼ਿਰੋਜਪੁਰ ਜ਼ਿਲ੍ਹੇ ਦੇ ਹੜ੍ਹ ਪੀੜਤ ਇਲਾਕੇ ਦੇ ਕਈ ਪਿੰਡਾਂ ਵਿੱਚ ਮੁਆਇਨਾ ਕੀਤਾ ਗਿਆ ਅਤੇ ਉਨ੍ਹਾਂ ਪਰਿਵਾਰਾਂ ਦੀ ਜ਼ਰੂਰਤ ਅਨੁਸਾਰ ਲੋੜੀਂਦੀ ਜਾਣਕਾਰੀ ਹਾਸਲ ਕੀਤੀ ਗਈ।

ਹੜ੍ਹ ਪੀੜਤਾਂ ਦੀ ਜ਼ਰੂਰਤ ਅਨੁਸਾਰ ਪਸ਼ੂਆਂ ਦਾ ਆਚਾਰ, ਮੱਛਰਦਾਨੀਆ, ਤਰਪਾਲਾਂ, ਪੀਣ ਵਾਲਾ ਪਾਣੀ, ਰਾਸ਼ਨ ਆਦਿ ਦੇ 6 ਟਰੱਕ ਫਿਰ ਆਪ ਜਾ ਕੇ ਵੰਡੇ ਗਏ। ਕਮੇਟੀ ਨੇ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਕਾਰਜ ਜਾਰੀ ਰਹਿਣਗੇ ਅਤੇ ਹੜ੍ਹ ਪੀੜਤਾਂ ਲਈ ਲੋੜ ਅਨੁਸਾਰ ਨਿਰੰਤਰ ਸੇਵਾਵਾਂ ਜਾਰੀ ਰਹਿਣਗੀਆਂ।

Advertisement

Advertisement
Show comments