ਖੰਨਾ: ਅੱਜ ਇਥੋਂ ਦੇ ਮਲੇਰਕੋਟਲਾ ਰੋਡ ’ਤੇ ਸਥਿਤ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਵਿਖੇ ਮਹਾਰਾਜਾ ਜੱਸਾ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸੰਗਤੀ ਰੂਪ ਵਿਚ ਪਾਠ ਕੀਤੇ ਗਏ। ਭਾਈ ਭੁਪਿੰਦਰ ਸਿੰਘ ਅਤੇ ਭਾਈ ਕਰਨੈਲ ਸਿੰਘ ਸਿੰਘ ਦੇ ਜੱਥੇ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਖਿਆਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਭੁਪਿੰਦਰ ਸਿੰਘ ਸੌਂਦ, ਬਲਦੇਵ ਸਿੰਘ ਮਠਾੜੂ ਅਤੇ ਗੁਰਨਾਮ ਸਿੰਘ ਭਮਰਾ ਨੇ ਕਿਹਾ ਕਿ ਅੱਜ ਦੇ ਸਮੇਂ ਦੀ ਲੋੜ ਹੈ ਕਿ ਜੱਸਾ ਸਿੰਘ ਰਾਮਗੜ੍ਹੀਆ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਕੌਮ ਨੂੰ ਏਕਤਾ ਦੇ ਸੂਤਰ ਵਿੱਚ ਪਰੋਇਆ ਜਾ ਸਕੇ। ਇਸ ਮੌਕੇ ਸਰਬਜੀਤ ਸਿੰਘ ਖਰ੍ਹੇ, ਟਹਿਲ ਸਿੰਘ ਧੰਜਲ, ਗੁਰਨਾਮ ਸਿੰਘ ਭਮਰਾ, ਮਨਜੀਤ ਸਿੰਘ ਧੰਜਲ ਹਾਜ਼ਰ ਸੀ।-ਨਿੱਜੀ ਪੱਤਰ ਪ੍ਰੇਰਕ