ਰਤਨਪੁਰਾ ’ਚ ਧਾਰਮਿਕ ਸਮਾਗਮ
ਇੱਥੋਂ ਨੇੜਲੇ ਪਿੰਡ ਰਤਨਪੁਰਾ ਨੂਹੋਂ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ...
Advertisement
ਇੱਥੋਂ ਨੇੜਲੇ ਪਿੰਡ ਰਤਨਪੁਰਾ ਨੂਹੋਂ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਭਾਈ ਕੰਵਰ ਹਰਮਿੰਦਰ ਸਿੰਘ ਤੇ ਭਾਈ ਤਜਿੰਦਰ ਸਿੰਘ ਪਾਵਰ ਕਾਲੋਨੀ ਰੂਪਨਗਰ ਵਾਲਿਆਂ ਦੇ ਕੀਰਤਨੀ ਜਥੇ ਦੁਆਰਾ ਗੁਰਬਾਣੀ ਕੀਰਤਨ ਸੁਣਾ ਕੇ ਨਿਹਾਲ ਕੀਤਾ ਗਿਆ ਅਤੇ ਗੁਰੂ ਤੇਗ ਬਹਾਦਰ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ।
Advertisement
