ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੈਣੀਮਾਜਰਾ ਢੱਕੀ ਵਿੱਚ ਧਾਰਮਿਕ ਸਮਾਗਮ

ਸਮਾਗਮ ਦੌਰਾਨ ਵਾਰਾਂ ਗਾਉਂਦਾ ਹੋਇਆ ਢਾਡੀ ਜਥਾ। -ਫੋਟੋ: ਜਗਮੋਹਨ ਸਿੰਘ ਘਨੌਲੀ: ਇੱਥੇ ਸੈਣੀਮਾਜਰਾ ਢੱਕੀ ਵਿੱਚ ਸ਼ਹੀਦ ਸਿੰਘਾਂ ਦੇ ਅਸਥਾਨ ’ਤੇ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਵੇਰੇ ਤਿੰਨ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ। ਇਸ...
Advertisement
ਸਮਾਗਮ ਦੌਰਾਨ ਵਾਰਾਂ ਗਾਉਂਦਾ ਹੋਇਆ ਢਾਡੀ ਜਥਾ। -ਫੋਟੋ: ਜਗਮੋਹਨ ਸਿੰਘ

ਘਨੌਲੀ: ਇੱਥੇ ਸੈਣੀਮਾਜਰਾ ਢੱਕੀ ਵਿੱਚ ਸ਼ਹੀਦ ਸਿੰਘਾਂ ਦੇ ਅਸਥਾਨ ’ਤੇ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਵੇਰੇ ਤਿੰਨ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ। ਇਸ ਦੌਰਾਨ ਬੀਬੀ ਦਲੇਰ ਕੌਰ ਖਾਲਸਾ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਰਵਿੰਦਰ ਸਿੰਘ ਸਾਬਕਾ ਸਰਪੰਚ, ਮਾਨ ਸਿੰਘ, ਸਰਪੰਚ ਮਨਜੀਤ ਸਿੰਘ, ਅਜਮੇਰ ਸਿੰਘ, ਗੁਰਪ੍ਰੀਤ ਸਿੰਘ, ਪ੍ਰੇਮ ਸਿੰਘ, ਹਰਜੀਤ ਸਿੰਘ, ਰਿੰਕੂ, ਮਨਦੀਪ ਸਿੰਘ, ਜੱਸੀ, ਵਰਿੰਦਰ ਸਿੰਘ, ‘ਆਪ’ ਆਗੂ ਜਗਦੀਪ ਕੌਰ ਢੱਕੀ ਤੇ ਹੋਰ ਪਤਵੰਤੇ ਹਾਜ਼ਰ ਸਨ। -ਪੱਤਰ ਪ੍ਰੇਰਕ

ਖਿਜ਼ਰਾਬਾਦ ਦੇ ਵਿਸ਼ਵਰਮਾ ਸਕੂਲ ਦਾ ਨਤੀਜਾ ਸ਼ਾਨਦਾਰ

ਕੁਰਾਲੀ: ਵਿਸ਼ਵਕਰਮਾ ਆਦਰਸ਼ ਵਿਦਿਆਲਿਆ ਖਿਜ਼ਰਾਬਾਦ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜੇ ਸਬੰਧੀ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀ ਅਨਮੋਲਪ੍ਰੀਤ ਸਿੰਘ ਨੇ 92.3 ਫ਼ੀਸਦ ਨਾਲ ਪਹਿਲਾ, ਜਸ਼ਨ ਗਰਗ ਨੇ 91 ਫ਼ੀਸਦ ਨਾਲ ਦੂਜਾ ਅਤੇ ਅਮਨਪ੍ਰੀਤ ਕੌਰ ਨੇ 90 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਗਣਿਤ, ਸਾਇੰਸ, ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਵਿੱਚ ਕਾਰਗੁਜ਼ਾਰੀ ਸ਼ਾਨਦਾਰ ਰਹੀ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ, ਪ੍ਰਿੰਸੀਪਲ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

ਸੰਤ ਵਰਿਆਮ ਸਿੰਘ ਸਕੂਲ ਦਾ ਨਤੀਜਾ ਸੌ ਫ਼ੀਸਦੀ

ਮੁੱਲਾਂਪੁਰ ਗਰੀਬਦਾਸ: ਰਤਵਾੜਾ ਸਾਹਿਬ ਵਿੱਚ ਚੱਲ ਰਹੇ ਸਕੂਲ ਸੰਤ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ। ਸਕੂਲ ਦੇ ਡਾਇਰੈਕਟਰ ਇੰਜਨੀਅਰ ਜਸਵੰਤ ਸਿੰਘ ਸਿਆਣ ਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਸੁਖਪ੍ਰੀਤ ਕੌਰ 94 ਫ਼ੀਸਦੀ ਨਾਲ ਪਹਿਲੇ, ਮਨਜੋਤ ਕੌਰ 91 ਫ਼ੀਸਦੀ ਨਾਲ ਦੂਜੇ ਅਤੇ ਅਮਨਪ੍ਰੀਤ ਕੌਰ 90.3 ਫ਼ੀਸਦੀ ਨਾਲ ਤੀਜੇ ਸਥਾਨ ’ਤੇ ਰਹੀ। ਦਸਵੀਂ ਦੇ ਕੁੱਲ 36 ਵਿਦਿਆਰਥੀਆਂ ਵਿੱਚੋਂ ਚਾਰ 90 ਫ਼ੀਸਦੀ ਤੋਂ ਉੱਪਰ ਤੇ 11 ਵਿਦਿਆਰਥੀ 80 ਫ਼ੀਸਦੀ ਤੋਂ ਉੱਪਰ ਅੰਕ ਲੈ ਕੇ ਪਾਸ ਹੋਏ ਹਨ। ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵਧੀਆਂ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ। -ਪੱਤਰ ਪ੍ਰੇਰਕ

ਨੂਰ ਤੇ ਸਿੰਪਲ ਨੂੰ ਕੌਮੀ ਸਕੂਲ ਖੇਡਾਂ ’ਚ ਕਾਂਸੀ ਦਾ ਤਗ਼ਮਾ

ਚੰਡੀਗੜ੍ਹ: ਸੇਂਟ ਜੋਸਫ ਸੀਨੀਅਰ ਸੈਕੰਡਰੀ ਸਕੂਲ ਸੈਕਟਰ-44 ਦੀਆਂ ਦੋ ਭੈਣਾਂ ਨੂਰ ਤੇ ਸਿੰਪਲ ਨੇ ਨਵੀਂ ਦਿੱਲੀ ਵਿੱਚ ਹੋਈਆਂ ਕੌਮੀ ਸਕੂਲ ਖੇਡਾਂ ਦੇ ਮੁੱਕੇਬਾਜ਼ੀ ਵਰਗ ’ਚ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਹੈ। ਇਹ ਖੇਡਾਂ ਸਕੂਲ ਗੇਮਜ਼ ਫੈੱਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਈਆਂ ਗਈਆਂ। ਇਹ ਭੈਣਾਂ ਇਸ ਸਕੂਲ ਵਿਚ ਬਾਰ੍ਹਵੀਂ ਜਮਾਤ ’ਚ ਪੜ੍ਹਦੀਆਂ ਹਨ ਤੇ ਕੋਚ ਜੈ ਹਿੰਦ ਤੋਂ ਸਿਖਲਾਈ ਲੈ ਰਹੀਆਂ ਹਨ। ਸਿੰਪਲ ਨੇ ਬਾਰ੍ਹਵੀਂ ਦੇ ਹਾਲ ਹੀ ਵਿੱਚ ਐਲਾਨੇ ਨਤੀਜੇ ਵਿੱਚ 93.8 ਫ਼ੀਸਦੀ ਅੰਕ ਹਾਸਲ ਕੀਤੇ ਹਨ। -ਟਨਸ

ਸ਼ਕਤੀ ਧਰਮਸ਼ਾਲਾ ਖਮਾਣੋਂ ਵਿੱਚ ‘ਹਰਿਨਾਮ ਕੀਰਤਨ’ 21 ਨੂੰ

ਖਮਾਣੋਂ: ਸ੍ਰੀ ਸ਼ਿਆਮ ਸੇਵਾ ਦਲ ਖਮਾਣੋਂ ਵੱਲੋਂ 21 ਮਈ ਨੂੰ ਰਾਤ ਅੱਠ ਵਜੇ ਤੋਂ ‘ਹਰਿਨਾਮ ਕੀਰਤਨ’ ਸ੍ਰੀ ਸ਼ਕਤੀ ਧਰਮਸ਼ਾਲਾ ਮੰਦਿਰ ਰੋਡ ਖਮਾਣੋਂ ਵਿੱਚ ਕਰਵਾਇਆ ਜਾ ਰਿਹਾ ਹੈ। ਸੀਤਲਾ ਮਾਤਾ ਮੰਦਰ ਕਮੇਟੀ ਦੇ ਪ੍ਰਧਾਨ ਰਮੇਸ਼ ਗਾਬਾ ਅਤੇ ਸਮਾਜ ਸੇਵਕ ਸੰਜੀਵ ਕਾਲੜਾ ਨੇ ਦੱਸਿਆ ਕਿ ਇਸ ਵਿੱਚ ਪੂਜਾ ਸਖੀ (ਪਟਿਆਲੇ ਵਾਲੇ) ਤੇ ਰਾਜੀਵ ਰਾਜਾ (ਪਟਿਆਲਾ ਵਾਲੇ) ਸ੍ਰੀ ਸ਼ਿਆਮ ਦੀ ਮਹਿਮਾ ਦਾ ਗੁਣਗਾਨ ਕਰਨਗੇ। ਪ੍ਰਬੰਧਕਾਂ ਨੇ ਸ਼ਹਿਰ ਵਾਸੀਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸ਼ਾਮ 7 ਵਜੇ ਭੰਡਾਰਾ ਵੀ ਵਰਤੇਗਾ। -ਨਿੱਜੀ ਪੱਤਰ ਪ੍ਰੇਰਕ

ਬੀਬੀ ਬਲਬੀਰ ਕੌਰ ਨਮਿਤ ਅੰਤਿਮ ਅਰਦਾਸ

ਬਨੂੜ: ਪਿੰਡ ਮਾਣਕਪੁਰ ਕਲਰ ਵਿੱਚ ਸਾਬਕਾ ਸਰਪੰਚ ਸੁਖਪਾਲ ਸਿੰਘ ਦੀ ਪਤਨੀ ਬੀਬੀ ਬਲਬੀਰ ਕੌਰ ਨਮਿਤ ਪਾਠ ਦਾ ਭੋਗ ਅੱਜ ਪਿੰਡ ਦੇ ਗੁਰਦੁਆਰੇ ਵਿੱਚ ਪਾਇਆ ਗਿਆ। ਇਸ ਮੌਕੇ ਮੁਹਾਲੀ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਅਕਾਲੀ ਦਲ ਦੇ ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ, ਕਿਸਾਨ ਆਗੂ ਟਹਿਲ ਸਿੰਘ ਮਾਣਕਪੁਰ ਤੇ ਅਵਤਾਰ ਸਿੰਘ ਮੌਲੀ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੁਹਾਣਾ ਨੇ ਪਰਿਵਾਰ ਨਾਲ ਦੁੱਖ ਵੰਡਾਇਆ। ਭੋਗ ਮੌਕੇ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੁਲਦੀਪ ਸਿੰਘ ਸਮਾਣਾ, ਅਕਵਿੰਦਰ ਸਿੰਘ ਗੋਸਲ, ਰਣਧੀਰ ਸਿੰਘ ਝੁੱਗੀਆਂ, ਹਰਪਾਲ ਸਿੰਘ ਸਰਪੰਚ ਬਠਲਾਣਾ, ਰਣਧੀਰ ਸਿੰਘ ਸਰਪੰਚ ਚਾਉਮਾਜਰਾ, ਸ਼ੇਰ ਸਿੰਘ ਦੈੜੀ ਆਦਿ ਹਾਜ਼ਰ ਸਨ। ਪਰਿਵਾਰ ਵੱਲੋਂ ਬੀਬੀ ਬਲਬੀਰ ਕੌਰ ਦੀ ਯਾਦ ਵਿੱਚ ਪਿੰਡ ਦੇ ਗੁਰਦੁਆਰੇ ਨੂੰ ਤਿੰਨ ਲੱਖ ਰੁਪਏ ਦੀ ਰਕਮ ਭੇਟ ਕੀਤੀ ਗਈ। ਇਸ ਮੌਕੇ ਸੁਖਪਾਲ ਸਿੰਘ, ਰੁਬਿੰਦਰ ਸਿੰਘ ਅਤੇ ਅਮਨਦੀਪ ਸਿੰਘ ਗੋਲਡੀ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। -ਪੱਤਰ ਪ੍ਰੇਰਕ

ਬੀਬੀ ਕੁਲਬੀਰ ਕੌਰ ਮਾਨ ਨੂੰ ਸ਼ਰਧਾਂਜਲੀਆਂ ਭੇਟ

ਐੱਸਏਐੱਸ ਨਗਰ (ਮੁਹਾਲੀ): ਰਾਮਗੜ੍ਹੀਆ ਸਭਾ ਮੁਹਾਲੀ ਦੇ ਸਾਬਕਾ ਪ੍ਰਧਾਨ ਤੇ ਧਾਰਮਿਕ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਮਾਨ ਦੀ ਪਤਨੀ ਕੁਲਬੀਰ ਕੌਰ ਮਾਨ ਨਮਿਤ ਅੰਤਿਮ ਅਰਦਾਸ ਰਾਮਗੜ੍ਹੀਆ ਭਵਨ ਮੁਹਾਲੀ ਵਿੱਚ ਹੋਈ। ਪਹਿਲਾਂ ਸਵੇਰੇ ਉਨ੍ਹਾਂ ਦੇ ਗ੍ਰਹਿ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਰਾਮਗੜ੍ਹੀਆ ਭਵਨ ਵਿੱਚ ਹਜ਼ੂਰੀ ਰਾਗੀ ਭਾਈ ਸੁਖਜੀਤ ਸਿੰਘ ਤੇ ਸਾਥੀਆਂ ਨੇ ਕੀਰਤਨ ਕੀਤਾ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਦਲਜੀਤ ਸਿੰਘ ਚੀਮਾ, ਜਸਵੰਤ ਸਿੰਘ ਭੁੱਲਰ ਨੇ ਬੀਬੀ ਮਾਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਜੇਲ੍ਹ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਸ਼ੋਕ ਸੰਦੇਸ਼ ਭੇਜੇ। ਇਸ ਮੌਕੇ ਸਾਬਕਾ ਵਿਧਾਇਕ ਐਨਕੇ ਸ਼ਰਮਾ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਡੀਐੱਸਪੀ ਹਰਸਿਮਰਨ ਸਿੰਘ ਬੱਲ, ਸ਼੍ਰੋਮਣੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਤੇ ਚਰਨਜੀਤ ਸਿੰਘ ਕਾਲੇਵਾਲ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement