ਗੁਰੂ ਨਾਨਕ ਸਕੂਲ ਵਿੱਚ ਧਾਰਮਿਕ ਸਮਾਗਮ
ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 30 ਬੀ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਅਸੈਂਬਲੀ ਕਰਵਾਈ ਗਈ। ਇਸ ਮੌਕੇ ਸਕੂਲ ਦੇ ਪ੍ਰਬੰਧਕੀ ਮੈਂਬਰਾਂ ਚੇਅਰਮੈਨ ਚਰਨਜੀਤ ਸਿੰਘ, ਮੈਨੇਜਰ ਅੰਮ੍ਰਿਤਪਾਲ ਸਿੰਘ ਜੁਲਕਾ, ਅਸਿਸਟੈਂਟ ਮੈਨੇਜਰ...
Advertisement
ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 30 ਬੀ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਅਸੈਂਬਲੀ ਕਰਵਾਈ ਗਈ। ਇਸ ਮੌਕੇ ਸਕੂਲ ਦੇ ਪ੍ਰਬੰਧਕੀ ਮੈਂਬਰਾਂ ਚੇਅਰਮੈਨ ਚਰਨਜੀਤ ਸਿੰਘ, ਮੈਨੇਜਰ ਅੰਮ੍ਰਿਤਪਾਲ ਸਿੰਘ ਜੁਲਕਾ, ਅਸਿਸਟੈਂਟ ਮੈਨੇਜਰ ਦਮਨਦੀਪ ਸਿੰਘ, ਐਜੂਕੇਸ਼ਨਿਸਟ ਡਾ. ਜੋਗਿੰਦਰ ਸਿੰਘ ਦਰਗਨ, ਪ੍ਰਿੰਸੀਪਲ ਰਮਨਜੀਤ ਕੌਰ ਸ਼ਾਮਲ ਹੋਏ। ਇਸ ਦੌਰਾਨ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਕੌਰ ਦੀ ਸ਼ਹਾਦਤ ਬਾਰੇ ਦੱਸਿਆ ਗਿਆ। ਇਸ ਸਮਾਗਮ ਵਿੱਚ ਫਾਊਂਡੇਸ਼ਨਲ ਸਟੇਜ ਦੇ ਬੱਚਿਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੂੰ ਵੀ ਸਿੱਖ ਧਰਮ ਦੇ ਮਹਾਨ ਸ਼ਹੀਦਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਜੇਤੂਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਸਕੂਲ ਦੇ ਮੈਨੇਜਰ ਨੇ ਵਿਦਿਆਰਥੀਆਂ ਤੋਂ ਇਸ ਸ਼ਹਾਦਤ ਨਾਲ ਸਬੰਧਤ ਕਈ ਅਹਿਮ ਨੁਕਤੇ ਸਾਂਝੇ ਕੀਤੇ।
Advertisement
Advertisement
×

