ਚਾਰ ਸੜਕਾਂ ਦਾ ਨਵੀਨੀਕਰਨ ਸ਼ੁਰੂ
ਵਿਧਾਇਕ ਕੁਲਵੰਤ ਸਿੰਘ ਨੇ ਅੱਜ ਲੰਮੇ ਸਮੇਂ ਤੋਂ ਮੁਰੰਮਤ ਦੀ ਉਡੀਕ ਕਰ ਰਹੀਆਂ ਚਾਰ ਸੜਕਾਂ ਦੇ ਨਵੀਨੀਕਰਨ ਦਾ ਕੰਮ ਆਰੰਭ ਕਰਾਇਆ। ਇਨ੍ਹਾਂ ਪ੍ਰਾਜੈਕਟਾਂ ’ਤੇ ਕੁੱਲ 2.13 ਕਰੋੜ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਨੇ ਸਭ ਤੋਂ ਪਹਿਲਾਂ ਪਿੰਡ ਦੁਰਾਲੀ ਤੋਂ ਰਾਏਪੁਰ...
ਵਿਧਾਇਕ ਕੁਲਵੰਤ ਸਿੰਘ ਨੇ ਅੱਜ ਲੰਮੇ ਸਮੇਂ ਤੋਂ ਮੁਰੰਮਤ ਦੀ ਉਡੀਕ ਕਰ ਰਹੀਆਂ ਚਾਰ ਸੜਕਾਂ ਦੇ ਨਵੀਨੀਕਰਨ ਦਾ ਕੰਮ ਆਰੰਭ ਕਰਾਇਆ। ਇਨ੍ਹਾਂ ਪ੍ਰਾਜੈਕਟਾਂ ’ਤੇ ਕੁੱਲ 2.13 ਕਰੋੜ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਨੇ ਸਭ ਤੋਂ ਪਹਿਲਾਂ ਪਿੰਡ ਦੁਰਾਲੀ ਤੋਂ ਰਾਏਪੁਰ ਖੁਰਦ ਸੜਕ ਦੇ ਨਵੀਨੀਕਰਨ ਤਹਿਤ 1.15 ਕਿਲੋਮੀਟਰ ਲੰਬੀ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕਰਨ ਦਾ ਨੀਂਹ ਪੱਥਰ ਰੱਖਿਆ। ਇਸ ’ਤੇ 84.48 ਲੱਖ ਦੀ ਲਾਗਤ ਆਵੇਗੀ। ਉਨ੍ਹਾਂ ਪਿੰਡ ਗੋਬਿੰਦਗੜ੍ਹ ਤੋਂ ਧੀਰਪੁਰ ਨੂੰ ਜਾਂਦੀ 1.45 ਕਿਲੋਮੀਟਰ ਦੀ ਲੰਬਾਈ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ, ਜਿਸ ’ਤੇ 23.70 ਲੱਖ ਨਿਰਮਾਣ ਕਾਰਜ ਤੇ ਅਤੇ ਬਾਕੀ ਰਕਮ ਪੰਜ ਸਾਲਾਂ ਦੇ ਰੱਖ-ਰਖਾਅ ਤੇ ਖਰਚ ਆਵੇਗੀ।ਵਿਧਾਇਕ ਕੁਲਵੰਤ ਸਿੰਘ ਨੇ ਗੁਡਾਣਾ ਤੋਂ ਗੀਗੇਮਾਜਰਾ ਨੂੰ ਜਾਂਦੀ 1.76 ਕਿਲੋਮੀਟਰ ਦੀ ਲੰਬਾਈ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ, ਜਿਸ ਉੱਤੇ 38.26 ਲੱਖ ਖਰਚੇ ਜਾਣਗੇ। ਉਨ੍ਹਾਂ ਪਿੰਡ ਦਾਊਂ ਵਿੱਚ ਦਾਊਂ ਤੋਂ ਰਾਮਗੜ੍ਹ ਸੜਕ ਨੂੰ ਚੌੜਾ ਕਰਨ ਅਤੇ ਨਵੀਨੀਕਰਨ ਤਹਿਤ 1.33 ਕਿਲੋਮੀਟਰ ਲੰਬੀ ਅਤੇ 15 ਫੁੱਟ ਚੌੜੀ ਸੜਕ ਦਾ ਨੀਂਹ ਪੱਥਰ ਰੱਖਿਆ, ਜਿਸ ਉੱਤੇ 61 ਲੱਖ ਦੀ ਲਾਗਤ ਆਵੇਗੀ। ਇਸ ਸੜਕ ਨੂੰ 80 ਐਮ ਐਮ ਪੇਵਰ ਬਲਾਕ ਨਾਲ ਬਣਾਇਆ ਜਾ ਰਿਹਾ ਹੈ। ਸਾਰੇ ਕੰਮ 6 ਮਹੀਨਿਆਂ ’ਚ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਮਲਕੀਤ ਸਿੰਘ ਸਰਪੰਚ ਦੁਰਾਲੀ, ਜਗਜੀਤ ਸਿੰਘ ਗੋਬਿੰਦਗੜ੍ਹ, ਹਰਜਿੰਦਰ ਸਿੰਘ ਸਰਪੰਚ ਧੀਰਪੁਰ, ਗੁਰਜੰਟ ਸਿੰਘ ਸਰਪੰਚ ਗੁਡਾਣਾ, ਸਤਨਾਮ ਸਿੰਘ ਸਰਪੰਚ ਗੀਗੇ ਮਾਜਰਾ, ਕਰਮਾਪੁਰੀ ਸਰਪੰਚ ਗੋਬੰਦਗੜ੍ਹ, ਸੁਖਜੀਤ ਕੌਰ ਸਰਪੰਚ ਦਾਊਂ, ਮਲਕੀਤ ਸਿੰਘ ਬਲਾਕ ਪ੍ਰਧਾਨ, ਇਕਬਾਲ ਸਿੰਘ ਸਰਪੰਚ, ਡਾ. ਕੁਲਦੀਪ ਸਿੰਘ, ਗੁਰਨਾਮ ਸਿੰਘ ਸਰਪੰਚ ਬੜਮਾਜਰਾ, ਗੁਰਸੇਵਕ ਸਿੰਘ ਸਰਪੰਚ ਮੌਲੀ, ਹਰਮੇਸ਼ ਸਿੰਘ ਕੁੰਬੜਾ, ਰਮਨਪ੍ਰੀਤ ਕੌਰ ਕੁੰਬੜਾ, ਕੌਂਸਲਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਸਾਬਕਾ ਕੌਂਸਲਰ ਰਜਿੰਦਰ ਪ੍ਰਸ਼ਾਦ ਸ਼ਰਮਾ ਹਾਜ਼ਰ ਸਨ।

