DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵੱਖ-ਵੱਖ ਥਾਈਂ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ

ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਰੂਪਨਗਰ ’ਚ ਲਹਿਰਾਇਆ ਤਿਰੰਗਾ; ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਫ਼ਤਹਿਗੜ੍ਹ ਸਾਹਿਬ ਵਿੱਚ ਮਾਰਚ ਪਾਸਟ ਤੋਂ ਸਲਾਮੀ ਲੈਂਦੇ ਹੋਏ ਡੀਸੀ ਡਾ.ਸੋਨਾ ਥਿੰਦ ।
Advertisement

ਕਰਮਜੀਤ ਸਿੰਘ ਚਿੱਲਾ

ਬਨੂੜ, 27 ਜਨਵਰੀ

Advertisement

ਬਨੂੜ ਸ਼ਹਿਰ ਤੇ ਆਲੇ-ਦੁਆਲੇ ਦੇ ਖੇਤਰ ਵਿੱਚ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਮੁੱਖ ਸਮਾਗਮ ਨਗਰ ਕੌਂਸਲ ਬਨੂੜ ਵਿਖੇ ਹੋਇਆ, ਜਿੱਥੇ ਕੌਂਸਲ ਪ੍ਰਧਾਨ ਜਗਤਾਰ ਸਿੰਘ ਕੰਬੋਜ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਇਸ ਮੌਕੇ ਪੰਜਾਬ ਪੁਲੀਸ ਦੇ ਜਵਾਨਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ। ਬੱਚਿਆਂ ਨੇ ਗੀਤਾਂ, ਕਵਿਤਾਵਾਂ ਅਤੇ ਨੁੱਕੜ ਨਾਟਕਾਂ ਰਾਹੀਂ ਦੇਸ਼ ਪਿਆਰ ਦਾ ਸੁਨੇਹਾ ਦਿੰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

Advertisement

ਡੇਰਾਬੱਸੀ/ਜ਼ੀਰਕਪੁਰ (ਹਰਜੀਤ ਸਿੰਘ): 

ਗਣਤੰਤਰ ਦਿਵਸ ਨੂੰ ਸਮਰਪਿਤ ਹਲਕਾ ਪੱਧਰੀ ਪ੍ਰੋਗਰਾਮ ਸਰਕਾਰੀ ਕਾਲਜ ਵਿੱਚ ਕਰਵਾਇਆ ਗਿਆ। ਇਸ ਮੌਕੇ ਐੱਸਡੀਐੱਮ ਅਮਿਤ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਦੋਂਕਿ ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠਲੀ ਪੁਲੀਸ ਟੁਕੜੀ ਨੇ ਸਲਾਮੀ ਦਿੱਤੀ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ।

ਸਮਾਗਮ ਦੌਰਾਨ ਐੱਸਡੀਐੱਮ ਅਮਿਤ ਗੁਪਤਾ ਨੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਡੇਰਾਬੱਸੀ ਤੋਂ ਇਲਾਵਾ ਜ਼ੀਰਕਪੁਰ ਨਗਰ ਕੌਂਸਲ ਦਫਤਰ ਵਿੱਚ ਗਣਤੰਤਰ ਦਿਹਾੜੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਰਜਸਾਧਕ ਅਫ਼ਸਰ ਅਸ਼ੋਕ ਪਥਰੀਆ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਅਮਲੋਹ (ਰਾਮ ਸਰਨ ਸੂਦ): 

ਨਗਰ ਕੌਂਸਲ ਅਮਲੋਹ ਵਿੱਚ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਕੌਂਸਲ ਪ੍ਰਧਾਨ ਸਿਕੰਦਰ ਸਿੰਘ ਗੋਗੀ ਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਨੇ ਅਦਾ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਕੌਂਸਲ ਦੇ ਉਪ ਪ੍ਰਧਾਨ ਜਗਤਾਰ ਸਿੰਘ, ਸੈਨਟਰੀ ਇੰਸਪੈਕਟਰ ਹੁਸਨ ਲਾਲ, ਸੀਐਫ਼ ਸੰਦੀਪ ਸਿੰਘ, ਕਲਰਕ ਲਛਮਣ ਮਹਿਤੋ ਆਦਿ ਨੇ ਸ਼ਿਰਕਤ ਕੀਤੀ।

ਅਨਾਜ ਮੰਡੀ ਅਮਲੋਹ ਵਿੱਚ ਉਪ ਮੰਡਲ ਮੈਜਿਸਟ੍ਰੇਟ ਅਮਲੋਹ ਚੇਤਨ ਬੰਗੜ੍ਹ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।

ਰੂਪਨਗਰ (ਜਗਮੋਹਨ ਸਿੰਘ): 

ਰੂਪਨਗਰ ’ਚ ਪਰੇਡ ਦਾ ਨਿਰੀਖਣ ਕਰਦੇ ਹੋਏ ਜੈ ਕਿਸ਼ਨ ਸਿੰਘ ਰੋੜੀ।

ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਵੱਲੋਂ ਨਹਿਰੂ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਪਰੇਡ ਦਾ ਨਿਰੀਖਣ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀਟੀ ਸ਼ੋਅ, ਕੋਰੀਓਗ੍ਰਾਫੀਆਂ, ਡਾਂਸ ਅਤੇ ਗਿੱਧਾ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਪ੍ਰਸ਼ਾਸਨ ਵੱਲੋਂ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਸਣੇ ਹੋਰ ਹਾਜ਼ਰ ਸਨ।

ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ):

ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਤੂਰਾਂ, ਮੰਡੀ ਗੋਬਿੰਦਗੜ੍ਹ ਵਿੱਚ ਗਣਤੰਤਰਤਾ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਮੋਨਿਕਾ ਸਹਿਗਲ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਕਾਲਜ ਦੇ ਸਟਾਫ ਮੈਂਬਰ ਹਾਜ਼ਰ ਸਨ।

ਗਣਤੰਤਰ ਦਿਵਸ ਮੌਕੇ ਮੰਡੀ ਗੋਬਿੰਦਗੜ੍ਹ ਵਿਖੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਬਲਾਕ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਤਕਨਾਲੋਜੀ ਅਲੌੜ ਨੇ ਗਣਤੰਤਰ ਦਿਵਸ ਮਨਾਇਆ।

ਕੁਰਾਲੀ (ਮਿਹਰ ਸਿੰਘ): 

ਗਣਤੰਤਰਤਾ ਦਿਵਸ ਸਬੰਧੀ ਮੁੱਖ ਸਮਾਗਮ ਸਥਾਨਕ ਨਗਰ ਕੌਂਸਲ ਦਫ਼ਤਰ ਵਿਚ ਹੋਇਆ। ਕਾਰਜਸਾਧਕ ਅਫ਼ਸਰ ਰਜਨੀਸ਼ ਸੂਦ ਦੀ ਅਗਵਾਈ ਵਿੱਚ ਕਰਵਾਏ ਸਮਾਗਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਪੁਲੀਸ ਦੀ ਟੁਕੜੀ ਪਾਸੋਂ ਸਲਾਮੀ ਲਈ। ਇਸੇ ਦੌਰਾਨ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਇਸ ਮੌਕੇ ਹੈਪੀ ਧੀਮਾਨ, ਰਮਾਕਾਂਤ ਕਾਲੀਆ, ਪਰਮਜੀਤ ਸਿੰਘ ਪੰਮੀ ਆਦਿ ਹਾਜ਼ਰ ਸਨ।

ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): 

ਡੀਸੀ ਡਾ. ਸੋਨਾ ਥਿੰਦ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਆਜ਼ਾਦ ਭਾਰਤ ਦਾ ਸੰਵਿਧਾਨ ਦੁਨੀਆਂ ਭਰ ਨੂੰ ਅਨੇਕਤਾ ਵਿੱਚ ਏਕਤਾ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਪ੍ਰਸ਼ਾਸਨ ਵੱਲੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਦਾ ਸਨਮਾਨ ਵੀ ਕੀਤਾ ਗਿਆ।

ਚਮਕੌਰ ਸਾਹਿਬ (ਸੰਜੀਵ ਬੱਬੀ): 

ਇੱਥੇ ਅਨਾਜ ਮੰਡੀ ਵਿੱਚ ਕਰਵਾਏ ਸਬ-ਡਿਵੀਜ਼ਨ ਪੱਧਰੀ ਗਣਤੰਤਰ ਦਿਵਸ ਮੌਕੇ ਐੱਸਡੀਐੱਮ ਅਮਰੀਕ ਸਿੰਘ ਸਿੱਧੂ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ। ਇਸੇ ਤਰ੍ਹਾਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਸਣੇ ਹੋਰ ਥਾਈਂ ਵੀ ਆਜ਼ਾਦੀ ਦਿਹਾੜਾ ਮਨਾਇਆ ਗਿਆ।

ਮੋਰਿੰਡਾ (ਸੰਜੀਵ ਤੇਜਪਾਲ): 

ਇੱਥੇ ਗਣਤੰਤਰ ਦਿਵਸ ਨਗਰ ਕੌਂਸਲ ਮੋਰਿੰਡਾ ਤੇ ਖਾਲਸਾ ਕਾਲਜ ਵਿੱਚ ਤਿਰੰਗਾ ਝੰਡਾ ਲਹਿਰਾ ਕੇ ਮਨਾਇਆ ਗਿਆ। ਇਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਖਾਸ ਤੌਰ ਸਨਮਾਨਿਆ ਗਿਆ। ਨਗਰ ਕੌਂਸਲ ਦੇ ਆਹਾਤੇ ਵਿੱਚ ਕੌਂਸਲ ਪ੍ਰਧਾਨ ਜਗਦੇਵ ਸਿੰਘ ਭਟੋਆ ਜਦੋਂਕਿ ਸਬ-ਡਿਵੀਜ਼ਨ ਪੱਧਰ ਦੇ ਖਾਲਸਾ ਕਾਲਜ ਵਿੱਚ ਐੱਸਡੀਐੱਮ ਸੁਖਪਾਲ ਸਿੰਘ ਨੇ ਤਿਰੰਗਾ ਲਹਿਰਾਇਆ।

ਖਰੜ (ਸ਼ਸ਼ੀ ਪਾਲ ਜੈਨ): 

ਖਰੜ ਨਗਰ ਕੌਂਸਲ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਨੇ ਨਗਰ ਕੌਂਸਲ ਵਿੱਚ ਮਨਾਏ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਮਾਡਲ ਸਕੂਲ ਦੇ ਬੱਚਿਆਂ ਨੇ ਕੌਮੀ ਗੀਤ ਗਾਇਆ ਜਦੋਂਕਿ ਪੰਜਾਬ ਪੁਲੀਸ ਦੀ ਟੀਮ ਵੱਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਰਵੀ ਜਿੰਦਲ ਨੇ ਸੰਬੋਧਨ ਕੀਤਾ।

ਅੰਬਾਲਾ (ਸਰਬਜੀਤ ਸਿੰਘ ਭੱਟੀ): 

ਅੰਬਾਲਾ ਛਾਉਣੀ ਦੇ ਐੱਸਡੀ ਕਾਲਜ ਦੇ ਮੈਦਾਨ ਵਿੱਚ ਕੈਬਨਿਟ ਮੰਤਰੀ ਅਨਿਲ ਵਿੱਜ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਪੁਲੀਸ ਦੀ ਟੁਕੜੀ ਦਾ ਨਿਰੀਖਣ ਕੀਤਾ ਅਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਪੰਚਕੂਲਾ (ਪੀਪੀ ਵਰਮਾ): 

ਗਣਤੰਤਰ ਦਿਵਸ ਸਮਾਰੋਹ ਵਿੱਚ ਕਾਲਕਾ ਦੀ ਵਿਧਾਇਕ ਸ਼ਕਤੀ ਰਾਣੀ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵਿਧਾਇਕ ਨੇ 9 ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ, 7 ਜੰਗੀ ਵਿਧਵਾਵਾਂ, ਸੰਵਿਧਾਨ ਸਭਾ ਮੈਂਬਰ ਜਸਪਾਲ ਸਿੰਘ ਮਲਿਕ ਦੇ ਵੰਸ਼ਜ ਆਦਿ ਦਾ ਸਨਮਾਨ ਕੀਤਾ।

ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ

ਤਿਰੰਗਾ ਲਹਿਰਾਉਂਦੇ ਹੋਏ ਸੰਸਥਾ ਦੇ ਪ੍ਰਬੰਧਕ ਤੇ ਹੋਰ।

ਖਮਾਣੋਂ (ਜਗਜੀਤ ਕੁਮਾਰ):

ਕੋਰਡੀਆ ਗਰੁੱਪ ਆਫ ਇੰਸਟੀਚਿਊਟਸ ਅਤੇ ਗਲੋਬਲ ਇੰਡੀਅਨ ਆਰਗੇਨਾਈਜੇਸ਼ਨ (ਜੀਓ) ਵੱਲੋਂ ਸੰਯੁਕਤ ਰੂਪ ਵਿੱਚ ਸੰਸਥਾ ਵਿੱਚ ਗਣਤੰਤਰਤਾ ਦਿਵਸ ਮਨਾਇਆ ਗਿਆ। ਕੋਰਡੀਆ ਸੰਸਥਾ ਅਤੇ ਜੀਓ ਦੇ ਚੇਅਰਮੈਨ ਲਾਰਡ ਦਿਲਜੀਤ ਸਿੰਘ ਰਾਣਾ ਅਤੇ ਸੰਸਥਾ ਦੇ ਕਾਰਜਕਾਰੀ ਟਰੱਸਟੀ ਅਤੇ ਜੀਓ ਐਜੂਕੇਸ਼ਨ ਕੌਸਲ ਦੇ ਚੇਅਰਮੈਨ ਡਾ. ਉਰਮਿਲ ਵਰਮਾ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਤਿਰੰਗਾ ਝੰਡਾ ਲਹਿਰਾਇਆ। ਪ੍ਰਿੰਸੀਪਲ ਸ਼ਾਲੂ ਸ਼ਰਮਾ ਦੀ ਅਗਵਾਈ ਹੇਠ ਉਮਾ ਰਾਣਾ ਪਬਲਿਕ ਸਕੂਲ਼ ਦੇ ਬੱਚਿਆਂ ਅਤੇ ਕੋਰਡੀਆ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਦੇਸ਼ ਭਗਤੀ ਪ੍ਰੋਗਰਾਮ ਪੇਸ਼ ਗਿਆ। ਹੈੱਡ ਅਕਾਦਮਿਕ ਡਾ. ਰਾਜੀਵ ਮਿਸ਼ਰਾ ਨੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਾਜੈਕਟ ਮੈਨੇਜਰ ਸੁਮਿੱਤਰਾ ਅਧਿਕਾਰੀ, ਮਨੀਸ਼ ਚੱਢਾ ਆਦਿ ਮੌਜੂਦ ਸਨ।

Advertisement
×