ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਆਗੂ ਸੁਲੇਖ ਦਾ ਦੇਹਾਂਤ
ਭਾਰਤੀ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਸਾਥੀ ਰਹੇ ਤੇ ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਸਾਬਕਾ ਜਨਰਲ ਸਕੱਤਰ ਕੇ ਸੀ ਸੁਲੇਖ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਅੱਜ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਨ੍ਹਾਂ...
ਭਾਰਤੀ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਸਾਥੀ ਰਹੇ ਤੇ ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਸਾਬਕਾ ਜਨਰਲ ਸਕੱਤਰ ਕੇ ਸੀ ਸੁਲੇਖ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਅੱਜ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਵਿਜੇ ਸੁਲੇਖ ਨੇ ਚਿਖਾ ਨੂੰ ਅਗਨੀ ਭੇਟ ਕੀਤੀ। ਇਸ ਸਬੰਧੀ ਫ਼ਤਿਹਜੰਗ ਸਿੰਘ ਨੇ ਦੱਸਿਆ ਕਿ ਸ੍ਰੀ ਸੁਲੇਖ ਲਗਪਗ 99 ਸਾਲਾਂ ਦੇ ਸਨ। ਉਹ ਚੰਡੀਗੜ੍ਹ ਦੇ ਸੈਕਟਰ-15ਏ ਸਥਿਤ ਕੋਠੀ ਵਿੱਚ ਪਰਿਵਾਰ ਨਾਲ ਰਹਿੰਦੇ ਸਨ। ਸੰਨ 1952 ਵਿੱਚ ਲਗਪਗ 32 ਸਾਲ ਦੀ ਉਮਰ ਵਿੱਚ ਉਹ ਸੂਬਾਈ ਸਿਵਲ ਸੇਵਾ ਵਿੱਚ ਸ਼ਾਮਲ ਹੋਏ ਅਤੇ 1985 ਵਿੱਚ 55 ਸਾਲ ਦੀ ਉਮਰ ਵਿੱਚ ਆਬਕਾਰੀ ਅਤੇ ਕਰ ਅਧਿਕਾਰੀ ਦੇ ਅਹੁਦੇ ਤੋਂ ਸੇਵਾਮੁਕਤ ਹੋਏ।
ਉਹ ਪੰਜਾਬ ਵਿੱਚ ਦਲਿਤ ਲਹਿਰ ਦੇ ਮੋਹਰੀ ਵਿਚਾਰਕਾਂ ਵਿੱਚੋਂ ਇੱਕ ਸਨ। 20 ਜੁਲਾਈ 1927 ਨੂੰ ਜਨਮੇ ਸ੍ਰੀ ਸੁਲੇਖ ਗੁਰੂ ਰਵਿਦਾਸ ਤੋਂ ਬਹੁਤ ਪ੍ਰਭਾਵਿਤ ਸਨ। ਉਨ੍ਹਾਂ ਨੇ ਆਜ਼ਾਦ ਭਾਰਤ ਵਿੱਚ ਆਪਣੀ ਬੀ ਏ ਦੀ ਪੜ੍ਹਾਈ ਪੂਰੀ ਕੀਤੀ ਸੀ। ਉਨ੍ਹਾਂ ਨੂੰ ਸੰਨ 1951 ਵਿੱਚ ਡਾ. ਅੰਬੇਡਕਰ ਨੇ ‘ਰਿਪਬਲਿਕਨ ਪਾਰਟੀ ਆਫ ਇੰਡੀਆ’ ਦੇ ਜਨਰਲ ਸਕੱਤਰ ਲਗਾਇਆ ਸੀ। ਉਨ੍ਹਾਂ ਕਈ ਕਿਤਾਬਾਂ ਵੀ ਲਿਖੀਆਂ ਹਨ। ਸਸਕਾਰ ਮੌਕੇ ਸਾਬਕਾ ਪ੍ਰਿੰਸੀਪਲ ਸੈਕਟਰੀ ਟੀ ਆਰ ਸਾਰੰਗਲ, ਪੀ ਐੱਸ ਭੋਪਾਲ, ਚੰਡੀਗੜ੍ਹ ਪੁਲੀਸ ਦੀ ਇੰਸਪੈਕਟਰ ਜਸਵਿੰਦਰ ਕੌਰ ਨੇ ਵੀ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਹਮਦਰਦੀ ਜਤਾਈ। ਉਨ੍ਹਾਂ ਨਮਿਤ ਅੰਤਿਮ ਅਰਦਾਸ 25 ਅਕਤੂਬਰ ਨੂੰ ਫੇਜ਼-7 ਮੁਹਾਲੀ ਸਥਿਤ ਗੁਰੂ ਰਵਿਦਾਸ ਭਵਨ ਵਿੱਚ ਹੋਵੇਗੀ।