ਮੁਹਾਲੀ ਦੇ ਫੇਜ਼ ਨੌਂ ਦੇ ਵਸਨੀਕ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਹਨ। ਕਈ ਵਾਰ ਤਾਂ ਕਈ-ਕਈ ਘੰਟੇ ਬਿਜਲੀ ਸਪਲਾਈ ਬੰਦ ਰਹਿੰਦੀ ਹੈ। ਫੇਜ਼ ਦੇ ਵਸਨੀਕਾਂ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਥੋੜਾ ਜਿਹਾ ਮੀਂਹ ਪੈਂਦਿਆਂ ਹੀ ਬਿਜਲੀ ਸਪਲਾਈ ਬੰਦ ਹੋ ਜਾਂਦੀ ਹੈ। ਇਸ ਮਗਰੋਂ ਕਈ ਵਾਰ ਕਈ ਘੰਟੇ ਬੰਦ ਰਹਿੰਦੀ ਹੈ ਤੇ ਕਈ ਵਾਰ ਟ੍ਰੀਪਿੰਗ ਕਰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਗਰਮੀਆਂ ਕਾਰਨ ਲੋਕਾਂ ਨੂੰ ਬਿਜਲੀ ਕੱਟਾਂ ਸਮੇਂ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਵਿਭਾਗ ਦੇ ਐਕਸੀਅਨ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਗਰਿੱਡ ਵਿੱਚ ਕੁੱਝ ਨੁਕਸ ਪੈ ਗਿਆ ਸੀ ਤੇ ਸ਼ਨਿੱਚਰਵਾਰ ਨੂੰ ਬਿਜਲੀ ਦੀਆਂ ਤਾਰਾਂ ’ਤੇ ਦਰੱਖਤ ਡਿੱਗਣ ਨਾਲ ਸਪਲਾਈ ਪ੍ਰਭਾਵਿਤ ਹੋਈ ਸੀ। ਉਨ੍ਹਾਂ ਕਿਹਾ ਕਿ ਹੁਣ ਬਿਜਲੀ ਸਪਲਾਈ ਠੀਕ ਹੈ।