ਅਧਿਆਪਕ ਮਨਦੀਪ ਕੌਰ ਦਾ ਸਨਮਾਨ
ਚਮਕੌਰ ਸਾਹਿਬ: ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਅਤੇ ਐਸੋਸੀਏਸ਼ਨ ਪੰਜਾਬ ਵੱਲੋਂ ਸਿੱਖਿਆ ਖੇਤਰ ਵਿੱਚ ਵਧੀਆ ਕਾਰਗੁਜਾਰੀ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਸਮਾਗਮ ਕਰਵਾਇਆ ਗਿਆ। ਇਸ ਦੀ ਸ਼ੁਰੂਆਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੀ, ਜਦੋਂਕਿ ਮੁੱਖ ਮਹਿਮਾਨ ਵੱਜੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਸ਼ਾਮਲ ਹੋਏ। ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਦੀ ਅੰਗਰੇਜੀ ਵਿਭਾਗ ਦੀ ਮੁਖੀ ਮਨਦੀਪ ਕੌਰ ਨੂੰ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ 790 ਹੋਰ ਅਧਿਆਪਕ ਵੀ ਸਨਮਾਨਿਤ ਕੀਤੇ ਗਏ। ਇਸ ਮੌਕੇ ਪਿਪਸ ਸਕੂਲ ਦੀ ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ, ਮੈਨੇਜਰ ਪ੍ਰੀਤਪਾਲ ਕੌਰ ਅਟਵਾਲ, ਐਸੋਸੀਏਸ਼ਨ ਦੇ ਮੁਖੀ ਡਾ. ਜਗਜੀਤ ਸਿੰਘ ਧੂਰੀ, ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ, ਪੰਜਾਬੀ ਗਾਇਕ ਸਤਿੰਦਰ ਸਰਤਾਜ ਨੇ ਵੀ ਆਪਣੇ ਵਿਚਾਰ ਰੱਖੇ। -ਨਿੱਜੀ ਪੱਤਰ ਪ੍ਰੇਰਕ
ਕੈਪਸ਼ਨ: ਅਧਿਆਪਕ ਮਨਦੀਪ ਕੌਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਬੱਬੀ