ਸੋਹਾਣਾ ਹਸਪਤਾਲ ਦੀਆਂ ਸੇਵਾਵਾਂ ਬਹਾਲ

ਸੋਹਾਣਾ ਹਸਪਤਾਲ ਦੀਆਂ ਸੇਵਾਵਾਂ ਬਹਾਲ

ਹਸਪਤਾਲ ਦੀਆਂ ਸੇਵਾਵਾਂ ਬਹਾਲ ਹੋਣ ਮਗਰੋਂ ਡਿਊਟੀ ’ਤੇ ਤਾਇਨਾਤ ਮੁਲਾਜ਼ਮ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 11 ਅਗਸਤ

ਸੋਹਾਣਾ ਦੇ ਅੱਖਾਂ ਅਤੇ ਜਨਰਲ ਹਸਪਤਾਲ ਨੇ ਮਰੀਜ਼ਾਂ ਲਈ ਮੁੜ ਸਿਹਤ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਆਈ ਹਸਪਤਾਲ ਵਿੱਚ ਕਈ ਡਾਕਟਰਾਂ ਅਤੇ ਮੈਡੀਕਲ ਸਟਾਫ਼ ਮੈਂਬਰਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਹਸਪਤਾਲ ਵਿੱਚ ਓਪੀਡੀ ਸਮੇਤ ਸਮੁੱਚਾ ਮੈਡੀਕਲ ਕੰਪਲੈਕਸ ਬੰਦ ਕਰ ਦਿੱਤਾ ਗਿਆ ਸੀ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਚੀਫ਼ ਐਗਜ਼ੀਕਿਊਟਿਵ ਅਫ਼ਸਰ ਡਾ. ਗਗਨਦੀਪ ਸਿੰਘ ਸਚਦੇਵਾ ਅਤੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਆਦਰਸ਼ ਕੁਮਾਰ ਸੂਰੀ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਤੋਂ ਬਚਾਅ ਲਈ ਰੋਜ਼ਾਨਾ ਹਸਪਤਾਲ ਦੇ ਸੰਵੇਦਨਸ਼ੀਲ ਏਰੀਏ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਅਤੇ ਹਸਪਤਾਲ ਵਿੱਚ ਤਾਇਨਾਤ ਨਰਸਿੰਗ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਕਿਸੇ ਵੀ ਮਰੀਜ਼ ਦਾ ਇਲਾਜ ਕਰਨ ਵੇਲੇ ਕਰੋਨਾ ਮਹਾਮਾਰੀ ਨਾਲ ਸਬੰਧਤ ਸਾਵਧਾਨੀਆਂ ਜ਼ਰੂਰ ਅਪਣਾਉਣ। ਉਨ੍ਹਾਂ ਦਾਅਵਾ ਕੀਤਾ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ, ਡਾਕਟਰਾਂ ਅਤੇ ਨਰਸਿੰਗ ਸਟਾਫ਼ ਵਿਚਕਾਰ ਜ਼ਰੂਰੀ ਫਾਸਲਾ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਇਸ ਮਹਾਮਾਰੀ ਤੋਂ ਬਚਾਅ ਲਈ ਹਸਪਤਾਲ ਨੇ ਇੱਥੇ ਆਉਣ ਵਾਲੇ ਮਰੀਜ਼ਾਂ, ਪੈਰਾ ਮੈਡੀਕਲ ਸਟਾਫ਼ ਲਈ ਵੱਡੇ ਪੱਧਰ ’ਤੇ ਪੀਪੀਈ ਕਿੱਟਾਂ ਅਤੇ ਹੋਰ ਜ਼ਰੂਰੀ ਸਮਾਨ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਸਾਰੇ ਵਾਰਡਾਂ ਵਿੱਚ ਏਅਰ ਕਰਾਸ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਲੋਕਾਂ ਵਿੱਚ ਕੋਰਨਾ ਸ਼ੱਕੀ ਮਰੀਜ਼ਾਂ ਦੀ ਤੁਰੰਤ ਫਲੂ ਕਾਰਨਰ ਰਾਹੀਂ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਹੇਠ ਮੈਡੀਕਲ ਜਾਂਚ ਕੀਤੀ ਜਾਂਦੀ ਹੈ।

ਕਰੋਨਾ ਕਾਰਨ ਬਨੂੜ ਤੇ ਅੰਬਾਲਾ ’ਚ ਦੋ ਮੌਤਾਂ

ਬਨੂੜ (ਪੱਤਰ ਪ੍ਰੇਰਕ): ਪਿੰਡ ਮਾਣਕਪੁਰ ਕੱਲਰ ਦੇ ਸਾਬਕਾ ਸਰਪੰਚ ਮਹਿੰਦਰ ਸਿੰਘ ਦੀ ਅੱਜ ਕਰੋਨਾ ਕਾਰਨ ਮੌਤ ਹੋ ਗਈ। ਉਹ 64 ਸਾਲਾਂ ਦੇ ਸਨ ਅਤੇ ਪਿਛਲੇ 15 ਦਿਨਾਂ ਤੋਂ ਮੁਹਾਲੀ ਦੇ ਆਈਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਸਿਹਤ ਵਿਭਾਗ ਦੀ ਟੀਮ ਨੇ ਬਾਅਦ ਦੁਪਹਿਰ ਚਾਰ ਵਜੇ ਐੱਸਐੱਮਓ ਘੜੂੰਆਂ ਡਾ. ਕੁਲਜੀਤ ਕੌਰ ਦੀ ਨਿਗਰਾਨੀ ਹੇਠ ਮ੍ਰਿਤਕ ਦਾ ਮੁਹਾਲੀ ਦੇ ਬਲੌਂਗੀ ਸਥਿਤ ਸ਼ਮਸ਼ਾਨ ਘਾਟ ਵਿੱਚ ਸਸਕਾਰ ਕਰ ਦਿੱਤਾ। ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸਿਹਤ ਮੰਤਰੀ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਵੀ ਮੌਜੂਦ ਸਨ।

ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਕਰੋਨਾ ਨੇ ਅੰਬਾਲਾ ਵਿੱਚ ਅੱਜ ਇੱਕ ਹੋਰ ਜਾਨ ਲੈ ਲਈ। ਅੰਬਾਲਾ ਸ਼ਹਿਰ ਦੇ ਹੀਰਾ ਨਗਰ ਦਾ ਰਹਿਣ ਵਾਲਾ ਇਹ 67 ਸਾਲਾ ਮਰੀਜ਼ ਸ਼ਹਿਰ ਦੇ ਫਿਲਾਡੈਲਫੀਆ ਮਿਸ਼ਨ ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਇਸ ਮਰੀਜ਼ ਦੀ ਮੌਤ ਨਾਲ ਅੰਬਾਲਾ ਵਿਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 20 ਹੋ ਗਈ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 69 ਨਵੇਂ ਪਾਜ਼ੇਟਿਵ ਕੇਸ ਆਏ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All