ਰਿਸ਼ਤੇਦਾਰਾਂ ਲਈ ਹਵਾਈ ਅੱਡੇ ’ਤੇ ਜਾਣ ਊੱਤੇ ਪਾਬੰਦੀ

ਰਿਸ਼ਤੇਦਾਰਾਂ ਲਈ ਹਵਾਈ ਅੱਡੇ ’ਤੇ ਜਾਣ ਊੱਤੇ ਪਾਬੰਦੀ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜੁਲਾਈ

ਚੰਡੀਗੜ੍ਹ ਦੇ ਨੋਡਲ ਅਫ਼ਸਰ ਸ਼ਸ਼ਾਂਕ ਆਨੰਦ ਨੇ ਕਿਹਾ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਐਨਆਰਆਈਜ਼ ਨੂੰ ਲੈਣ ਲਈ ਪਰਿਵਾਰਕ ਮੈਂਬਰ ਹਵਾਈ ਅੱਡੇ ’ਤੇ ਨਹੀਂ ਜਾ ਸਕਣਗੇ। ਇਸ ਨਾਲ ਕਰੋਨਾਵਾਇਰਸ ਦੇ ਫੈਲਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਤੋਂ ਆਉਣ ਵਾਲੇ ਵਿਅਕਤੀਆਂ ਦੀ ਜਾਣਕਾਰੀ ਯੂਟੀ ਪ੍ਰਸ਼ਾਸਨ ਅਤੇ ਚੰਡੀਗੜ੍ਹ ਪੁਲੀਸ ਦੀ ਵੈਬਸਾਈਟ ’ਤੇ ਦਿੱਤੀ ਜਾਵੇ ਤੇ ਵਿਦੇਸ਼ੀ ਮਹਿਮਾਨਾਂ ਨੂੰ ਪ੍ਰਸ਼ਾਸਨ ਵੱਲੋਂ ਵਾਹਨ ਭੇਜ ਕੇ ਚੰਡੀਗੜ੍ਹ ਲਿਆਂਦਾ ਜਾਵੇਗਾ।

ਊਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੂੰ 7 ਦਿਨਾਂ ਲਈ ਹੋਟਲਾਂ ਵਿੱਚ ਉਸ ਦੇ ਨਿੱਜੀ ਖ਼ਰਚੇ ’ਤੇ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ ਅਤੇ ਮੁੜ 7 ਦਿਨ ਘਰ ਵਿੱਚ ਹੀ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤਹਿਤ ਡਿਫਾਲਟਰ ਨੂੰ 6 ਮਹੀਨੇ ਦੀ ਕੈਦ ਅਤੇ ਇਕ ਹਜ਼ਾਰ ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਦੇਸ਼ਾਂ ਤੋਂ ਆਉਣ ਵਾਲਿਆਂ ਨੂੰ ਘਰੇਲੂ ਉਡਾਨਾਂ ਵਿੱਚ ਸਫ਼ਰ ਨਾ ਕਰਨ ਦੀ ਅਪੀਲ ਵੀ ਕੀਤੀ।

ਕਰੋਨਾਵਾਇਰਸ ਦੇ ਚਲਦਿਆਂ 8 ਮਈ ਤੋਂ 1 ਜੁਲਾਈ ਤੱਕ ਵੱਖ ਵੱਖ ਦੇਸ਼ਾਂ ਤੋਂ 424 ਵਿਅਕਤੀਆਂ ਨੂੰ ਚੰਡੀਗੜ੍ਹ ਲਿਆਂਦਾ ਗਿਆ ਹੈ। ਇਨ੍ਹਾਂ ਵਿੱਚੋਂ ਕੇਵਲ ਦੋ ਵਿਅਕਤੀ ਕਰੋਨਾ ਪਾਜ਼ੇਟਵ ਪਾਏ ਗਏ ਹਨ। ਪ੍ਰਸ਼ਾਸਨਿਕ ਅਧਿਕਾਰੀ ਦਾ ਕਹਿਣਾ ਹੈ ਕਿ ਵਿਦੇਸ਼ ਤੋਂ ਆਉਣ ਵਾਲੇ ਐਨਆਰਆਈਜ਼ ਨੂੰ ਉਨ੍ਹਾਂ ਦੇ ਨਿੱਜੀ ਖਰਚੇ ’ਤੇ ਸ਼ਹਿਰ ਦੇ ਹੋਟਲਾਂ ਵਿੱਚ ਹੀ ਇਕਾਂਤਵਾਸ ਵਿੱਚ ਰੱਖਿਆ ਜਾਂਦਾ ਹੈ ਤਾਂ ਜੋ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਫੈਲਾਅ ਨੂੰ ਕਾਬੂ ਹੇਠ ਰੱਖਿਆ ਜਾ ਸਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਸ਼ਹਿਰ

View All