ਪੱਤਰ ਪ੍ਰੇਰਕ
ਕੁਰਾਲੀ, 3 ਜੂਨ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਪਿੰਡ ਸਿੰਘਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਅਰਥਣ ਸਲੋਨੀ ਨੇ 98.5 ਫੀਸਦੀ ਅੰਕ ਹਾਸਲ ਕਰਕੇ ਜ਼ਿਲ੍ਹਾ ਮੁਹਾਲੀ ਵਿਚੋਂ ਪਹਿਲਾ ਤੇ ਸੂਬੇ ਵਿਚੋਂ 7ਵਾਂ ਸਥਾਨ ਹਾਸਲ ਕੀਤਾ ਹੈ।
ਮੋਰਿੰਡਾ (ਪੱਤਰ ਪ੍ਰੇਰਕ): ਅੱਠਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਮਿਡਲ ਸਕੂਲ ਓਇੰਦ ਦੀ ਵਿਦਿਆਰਥਣ ਗੁਰਮੰਨਤ ਕੌਰ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਲੱਸਟਰ ਸਲੇਮਪੁਰ ਦੇ ਪ੍ਰਿੰਸੀਪਲ ਮਲਕੀਤ ਸਿੰਘ ਨੇ ਦੱਸਿਆ ਕਿ ਇਸ ਵਿਦਿਆਰਥਣ ਨੇ ਪੰਜਾਬ ਦੀ ਮੈਰਿਟ ਵਿੱਚ ਨੌਵਾਂ ਸਥਾਨ ਪ੍ਰਾਪਤ ਕੀਤਾ ਹੈ।
ਸ਼ੁਭਨੀਤ ਕੌਰ ਨੇ ਪੰਜਾਬ ਵਿੱਚ 12ਵਾਂ ਰੈਂਕ ਪ੍ਰਾਪਤ ਕੀਤਾ
ਬਸੀ ਪਠਾਣਾਂ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜ਼ੀਦਪੁਰ ਨੌਗਾਵਾਂ ਦੀ ਵਿਦਿਆਰਥਣ ਸ਼ੁਭਨੀਤ ਕੌਰ ਨੇ 586/600 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ 12ਵਾਂ ਰੈਂਕ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿਸੀਪਲ ਜਗਦੀਸ਼ ਸਿੰਘ ਬੈਂਸ ਨੇ ਸਕੂਲ ਸਟਾਫ ਸਮੇਤ ਸ਼ੁਭਨੀਤ ਕੌਰ ਦੇ ਘਰ ਪਹੁੰਚ ਕੇ ਉਸ ਦਾ ਮੂੰਹ ਮਿੱਠਾ ਕਰਵਾਇਆ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।