ਸੇਵਾਮੁਕਤ ਡੀ ਐੱਸ ਪੀ ਦਾ ਤਿੰਨ ਰੋਜ਼ਾ ਪੁਲੀਸ ਰਿਮਾਂਡ
ਪਿੰਡ ਅਗੰਮਪੁਰ ਵਿੱਚ ਵਿਆਹ ਦੌਰਾਨ ‘ਆਪ’ ਆਗੂ ਨਿਤਿਨ ਨੰਦਾ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੇਵਾਮੁਕਤ ਡੀ ਐੱਸ ਪੀ ਦਿਲਸ਼ੇਰ ਸਿੰਘ ਰਾਣਾ ਨੂੰ ਇਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਤਿੰਨ ਦਿਨਾਂ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ...
Advertisement
ਪਿੰਡ ਅਗੰਮਪੁਰ ਵਿੱਚ ਵਿਆਹ ਦੌਰਾਨ ‘ਆਪ’ ਆਗੂ ਨਿਤਿਨ ਨੰਦਾ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੇਵਾਮੁਕਤ ਡੀ ਐੱਸ ਪੀ ਦਿਲਸ਼ੇਰ ਸਿੰਘ ਰਾਣਾ ਨੂੰ ਇਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਤਿੰਨ ਦਿਨਾਂ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦਿਲਸ਼ੇਰ ਰਾਣਾ ’ਤੇ ਤਿੰਨ ਗੋਲੀਆਂ ਚਲਾਉਣ ਦਾ ਦੋਸ਼ ਹੈ, ਜਿਨ੍ਹਾਂ ’ਚੋਂ ਇੱਕ ਗੋਲੀ ਨੰਦਾ ਦੀ ਗਰਦਨ ਦੇ ਪਿੱਛੇ ਲੱਗੀ ਸੀ। ਨੰਦਾ ਦਾ ਪੀ ਜੀ ਆਈ ਚੰਡੀਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ’ਚ ਆਨੰਦਪੁਰ ਸਾਹਿਬ ਪੁਲੀਸ ਨੇ ਛੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ ’ਚੋਂ ਦੋ ਅਣਪਛਾਤੇ ਹਨ।
Advertisement
Advertisement
×

