ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਸ੍ਰੀ ਆਨੰਦਪੁਰ ਸਾਹਿਬ ਵਿੱਚ ਸਮਾਗਮ 23 ਤੋਂ
ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ।
Advertisement

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ 23 ਤੋਂ 25 ਨਵੰਬਰ ਤੱਕ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ। ਸ੍ਰੀ ਅਖੰਡ ਪਾਠ 23 ਨਵੰਬਰ ਨੂੰ ਆਰੰਭ ਹੋਣਗੇ ਅਤੇ 25 ਨਵੰਬਰ ਨੂੰ ਭੋਗ ਪਾਏ ਜਾਣਗੇ। ਇਸੇ ਛਾਉਣੀ ਵਿੱਚ 23 ਨਵੰਬਰ ਨੂੰ ਸਰਬ ਧਰਮ ਸੰਮੇਲਨ ਹੋਵੇਗਾ।

ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿੱਚ ਸੈਰ-ਸਪਾਟਾ ਵਿਭਾਗ ਪੰਜਾਬ ਦੇ ਸਲਾਹਕਾਰ ਦੀਪਕ ਬਾਲੀ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਦੇ ਨਾਲ-ਨਾਲ ਗੁਰਤਾਗੱਦੀ ਦਿਹਾੜੇ ਦੀ ਸ਼ਤਾਬਦੀ ਵੀ ਮਨਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਕੀਰਤਪੁਰ ਸਾਹਿਬ ਤੋਂ ਸੀਸ਼ ਭੇਟ ਯਾਤਰਾਂ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਰੰਭ ਹੋਵੇਗੀ ਜੋ ਪੜਾਅ ਦਰ ਪੜਾਅ ਗੁਰਦੁਆਰਾ ਸੀਸ਼ ਗੰਜ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗੀ।

Advertisement

ਦੀਪਕ ਬਾਲੀ ਨੇ ਦੱਸਿਆ ਕਿ ਉੱਤਰ ਭਾਰਤ ਵਿੱਚ ਪਹਿਲੀ ਵਾਰ ਵਿਰਾਸਤ-ਏ-ਖਾਲਸਾ ਸ੍ਰੀ ਆਨੰਦਪੁਰ ਸਾਹਿਬ ਵਿੱਚ 500 ਡਰੋਨਾਂ ਨਾਲ ਨੌਵੇਂ ਪਾਤਸ਼ਾਹ ਦੇ ਜੀਵਨ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਏ ਹੋਣਗੇ, ਜੋ 23 ਤੋਂ 29 ਨਵੰਬਰ ਤੱਕ ਰੋਜ਼ਾਨਾ ਹੋਣਗੇ। ਇਸ ਮੌਕੇ ਉਨ੍ਹਾਂ ਸਮਾਗਮ ਵਾਲੇ ਸਥਾਨ ’ਤੇ ਪਹੁੰਚ ਕੇ ਪ੍ਰਬੰਧਾਂ ਦੀ ਰੂਪ-ਰੇਖਾ ਦਾ ਜਾਇਜ਼ਾ ਲਿਆ। ਇਸ ਮੌਕੇ ਐੱਸ ਡੀ ਐੱਮ ਜਸਪ੍ਰੀਤ ਸਿੰਘ, ਡੀ ਐੱਸ ਪੀ ਜਸ਼ਨਦੀਪ ਸਿੰਘ ਮਾਨ ਤੇ ਐੱਸ ਐੱਚ ਓ ਦਾਨਿਸ਼ਵੀਰ ਸਿੰਘ ਆਦਿ ਹਾਜ਼ਰ ਸਨ।

Advertisement
Show comments