DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਸਵਾਰੀਆਂ ਨਾਲ ਭਰੀ ਬੱਸ ਪਲਟੀ; ਤਿੰਨ ਦੀ ਮੌਤ, 24 ਜ਼ਖ਼ਮੀ

Banga Accident: ਬੰਗਾ ਵਿੱਚ ਮੁੱਖ ਮਾਰਗ ਵਾਲੇ ਫਲਾਈਓਵਰ ਤੋਂ ਉੱਤਰਦਿਆਂ ਵਾਪਰਿਆ ਹਾਦਸਾ

  • fb
  • twitter
  • whatsapp
  • whatsapp
featured-img featured-img
ਪਲਟਣ ਤੋਂ ਬਾਅਦ ਚਕਨਾਚੂਰ ਹੋਈ ਬੱਸ। ਫੋਟੋ: ਸੁਰਜੀਤ ਮਜਾਰੀ
Advertisement

ਬੰਗਾ ਵਿੱਚੋਂ ਲੰਘਦੇ ਮੁੱਖ ਮਾਰਗ ਵਾਲੇ ਫਲਾਈਓਵਰ ਤੋਂ ਉੱਤਰਦਿਆਂ ਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ ਦੌਰਾਨ ਬੱਸ ’ਚ ਸਵਾਰ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ 24 ਸਵਾਰੀਆਂ ਜ਼ਖ਼ਮੀ ਹੋ ਗਈਆਂ। ਮ੍ਰਿਤਕਾਂ ’ਚ ਬੱਸ ਦਾ ਕੰਡਕਟਰ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ ਪੀ ਯੂ) ਦਾ ਇੱਕ ਵਿਦਿਆਰਥੀ ਅਤੇ ਇੱਕ ਹੋਰ ਵਿਅਕਤੀ ਸ਼ਾਮਲ ਹੈ।

ਮੌਕੇ ਤੋਂ ਹਾਸਲ ਜਾਣਕਾਰੀ ਅਨੁਸਾਰ ਇਹ ਬੱਸ ਮਨਾਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ। ਜਿਉਂ ਹੀ ਇਹ ਹਾਦਸੇ ਵਾਲੀ ਥਾਂ ਪੁੱਜੀ ਤਾਂ ਸੰਤੁਲਨ ਵਿਗੜ ਜਾਣ ਕਾਰਨ ਪਲਟ ਗਈ ਤੇ ਸਵਾਰੀਆਂ ’ਚ ਚੀਕ-ਚਿਹਾੜਾ ਮਚ ਗਿਆ। ਜ਼ਖ਼ਮੀਆਂ ਨੂੰ ਨਜ਼ਦੀਕ ਪੈਂਦੇ ਢਾਹਾਂ ਕਲੇਰਾਂ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਖ਼ਮੀਆਂ ’ਚੋਂ ਵੀ ਇੱਕ ਜਣਾ ਜ਼ਿੰਦਗੀ-ਮੌਤ ਦੀ ਲੜਾਈ ਲੜ ਰਿਹਾ ਹੈ। ਉੱਥੇ ਹੀ ਮ੍ਰਿਤਕਾਂ ਦੀ ਪਛਾਣ ਬੱਸ ਕੰਡਕਟਰ ਖੇਮ ਸਿੰਘ, ਐੱਲ ਪੀ ਯੂ ਦੀ ਵਿਦਿਆਰਥਣ ਜਸ਼ੀਨਾ ਜੋਸੇਫ ਅਤੇ ਇੱਕ ਅਣਪਛਾਤੇ ਵਿਅਕਤੀ ਵਜੋਂ ਹੋਈ ਹੈ।

Advertisement

ਦੱਸਿਆ ਜਾ ਰਿਹਾ ਹੈ ਕਿ ਬੱਸ ਦੇ ਡਰਾਈਵਰ ਨੂੰ ਨੀਂਦ ਦੀ ਝਪਕੀ ਆ ਜਾਣ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਥਾਣੇ ਦੀ ਪੁਲੀਸ ਰਾਹਗੀਰਾਂ ਦੇ ਸਹਿਯੋਗ ਨਾਲ ਰਾਹਤ ਕਾਰਜਾਂ ’ਚ ਜੁਟ ਗਈ ਸੀ। ਇਸ ਬੱਸ ’ਚ ਲਵਲੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀ ਵੀ ਸਵਾਰ ਸਨ। ਹਾਦਸੇ ’ਚ ਬੱਸ ਵੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ।

Advertisement

Advertisement
×