DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Road Accident: ਕਾਰ ਚਾਲਕ ਨੇ ਸਕੂਟਰ ਨੂੰ ਟੱਕਰ ਮਾਰੀ

ਇੱਥੋਂ ਦੇ ਸੈਕਟਰ 29 ਵਿੱਚ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਲਿਜਾਇਆ ਗਿਆ। ਪੀੜਤ ਦੀ ਪਛਾਣ ਸ਼ਿਵ ਕੁਮਾਰ ਵਾਸੀ ਸੈਕਟਰ 29 ਵਜੋਂ ਹੋਈ...

  • fb
  • twitter
  • whatsapp
  • whatsapp
featured-img featured-img
ਹਾਦਸੇ ਵਿੱਚ ਨੁਕਸਾਨੀ ਕਾਰ।
Advertisement

ਇੱਥੋਂ ਦੇ ਸੈਕਟਰ 29 ਵਿੱਚ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਲਿਜਾਇਆ ਗਿਆ। ਪੀੜਤ ਦੀ ਪਛਾਣ ਸ਼ਿਵ ਕੁਮਾਰ ਵਾਸੀ ਸੈਕਟਰ 29 ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਸ਼ਿਵ ਕੁਮਾਰ ਸੈਕਟਰ 29 ਵਿੱਚ ਸੜਕ ਕੰਢੇ ਖੜ੍ਹਾ ਸੀ। ਇਸ ਦੌਰਾਨ ਦੂਜੇ ਪਾਸੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਤੇਜ਼ ਰਫ਼ਤਾਰ ਕਾਰ ਅੱਗੇ ਦਰੱਖ਼ਤ ਨਾਲ ਜਾ ਟਕਰਾਈ। ਇਸ ਦੌਰਾਨ ਕਾਰ ਸਵਾਰ ਨੌਜਵਾਨਾਂ ਦਾ ਸੱਟ ਤੋਂ ਬਚਾਅ ਰਹਿ ਗਿਆ। ਉੱਧਰ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਇਲਾਕੇ ਦੇ ਲੋਕ ਇਕੱਠੇ ਹੋ ਗਏ। ਉਨ੍ਹਾਂ ਨੇ ਸ਼ਿਵ ਕੁਮਾਰ ਨੂੰ ਹਸਪਤਾਲ ਪਹੁੰਚਾਇਆ। ਉਨ੍ਹਾਂ ਕਾਰ ਚਾਲਕ ਸਣੇ ਕਾਰ ਵਿੱਚ ਸਵਾਰ ਨੌਜਵਾਨਾਂ ਨੂੰ ਕਾਬੂ ਕਰ ਕੇ ਪੁਲੀਸ ਹਵਾਲੇ ਕੀਤਾ। ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Advertisement
×