DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Road Blockade: ਪੁੱਤਰ ਦੀ ਮੌਤ ਮਗਰੋਂ ਪਰਿਵਾਰ ਵੱਲੋਂ ਇਨਸਾਫ਼ ਲਈ ਧਰਨਾ

ਇੱਥੋਂ ਨੇੜਲੇ ਪਿੰਡ ਬੜੌਦੀ ਦੇ ਨੌਜਵਾਨ ਦੀ ਮੌਤ ਕਾਰਨ ਰੋਹ ਵਿੱਚ ਆਏ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੁਰਾਲੀ-ਸਿਸਵਾਂ-ਚੰਡੀਗੜ੍ਹ ਸੜਕ ’ਤੇ ਜਾਮ ਲਾ ਦਿੱਤਾ। ਲਾਸ਼ ਨੂੰ ਸੜਕ ਵਿਚਕਾਰ ਰੱਖ ਕੇ ਕਈ ਘੰਟੇ ਲਾਏ ਜਾਮ ਤੋਂ ਬਾਅਦ ਹਰਕਤ ਵਿੱਚ ਆਈ ਪੁਲੀਸ ਨੇ...

  • fb
  • twitter
  • whatsapp
  • whatsapp
featured-img featured-img
ਇਨਸਾਫ਼ ਦੀ ਮੰਗ ਲਈ ਧਰਨੇ ’ਤੇ ਬੈਠੇ ਪੀੜਤ ਪਰਿਵਾਰ ਦੇ ਮੈਂਬਰ ਅਤੇ ਹੋਰ।
Advertisement

ਇੱਥੋਂ ਨੇੜਲੇ ਪਿੰਡ ਬੜੌਦੀ ਦੇ ਨੌਜਵਾਨ ਦੀ ਮੌਤ ਕਾਰਨ ਰੋਹ ਵਿੱਚ ਆਏ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੁਰਾਲੀ-ਸਿਸਵਾਂ-ਚੰਡੀਗੜ੍ਹ ਸੜਕ ’ਤੇ ਜਾਮ ਲਾ ਦਿੱਤਾ। ਲਾਸ਼ ਨੂੰ ਸੜਕ ਵਿਚਕਾਰ ਰੱਖ ਕੇ ਕਈ ਘੰਟੇ ਲਾਏ ਜਾਮ ਤੋਂ ਬਾਅਦ ਹਰਕਤ ਵਿੱਚ ਆਈ ਪੁਲੀਸ ਨੇ ਮ੍ਰਿਤਕ ਦੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪਰਿਵਾਰਕ ਮੈਂਬਰਾਂ ਅਨੁਸਾਰ ਅਵਜੀਤ ਸਿੰਘ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ। ਤਲਾਕ ਦਾ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਸੀ। ਅਵਜੀਤ ਦੁਪਹਿਰ ਵੇਲੇ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਅਵਜੀਤ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕੀਤੀ ਹੈ। ਪਰਿਵਾਰ ਨੇ ਪੁਲੀਸ ਕੋਲ ਪਹੁੰਚ ਕੀਤੀ ਪਰ ਕੋਈ ਕਾਰਵਾਈ ਨਾ ਹੋਣ ਕਾਰਨ ਸੜਕ ’ਤੇ ਜਾਮ ਲਗਾਉਣਾ ਪਿਆ।

Advertisement

ਸੜਕ ਜਾਮ ਕਾਰਨ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਗਰਮੀ ਵਿੱਚ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਮਾਜਰੀ ਪੁਲੀਸ ਦੀ ਪਾਰਟੀ ਮੌਕੇ ’ਤੇ ਪੁੱਜੀ ਅਤੇ ਪੁਲੀਸ ਅਧਿਕਾਰੀਆਂ ਦੇ ਭਰੋਸੇ ਬਾਅਦ ਸੱਤ ਘੰਟਿਆਂ ਮਗਰੋਂ ਜਾਮ ਖੋਲ੍ਹਿਆ ਗਿਆ। ਖ਼ਬਰ ਲਿਖੇ ਜਾਣ ਤੱਕ ਪੁਲੀਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਸੀ।

Advertisement

ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਤਨੀ ਕਮਲਜੀਤ ਕੌਰ, ਸੱਸ ਕੁਲਦੀਪ ਕੌਰ ਅਤੇ ਦੋ ਸਾਲਿਆਂ ਗਗਨਦੀਪ ਸਿੰਘ ਤੇ ਕਲਜੀਤ ਸਿੰਘ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਜਿਸ ਦਾ ਮੰਗਲਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ।

Advertisement
×