DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨੌਜਵਾਨ ਦੀ ਮੌਤ ਮਗਰੋਂ ਸੜਕ ਜਾਮ

ਦੋ ਮੁਲਜ਼ਮ ਗ੍ਰਿਫ਼ਤਾਰ; ਪੜੌਲ ਵਾਸੀਆਂ ਵੱਲੋਂ ਸਖ਼ਤ ਕਾਰਵਾੲੀ ਦੀ ਮੰਗ

  • fb
  • twitter
  • whatsapp
  • whatsapp
featured-img featured-img
ਨਿਊ ਚੰਡੀਗੜ੍ਹ ਵਿੱਚ ਧਰਨਾ ਦਿੰਦੇ ਹੋਏ ਲੋਕ।
Advertisement

ਪਿੰਡ ਪੜੌਲ ਵਾਸੀ ਅਤੇ ਮੌਜੂਦਾ ਪੰਚਾਇਤ ਮੈਂਬਰ ਸੁਖਵੰਤ ਸਿੰਘ (38) ਉਰਫ ਸੱਤੀ ਦੇ ਸਰੀਰ ’ਤੇ ਕਰੀਬ ਛੇ ਗੋਲੀਆਂ ਲੱਗਣ ਕਾਰਨ ਪੀ ਜੀ ਆਈ ਚੰਡੀਗੜ੍ਹ ਵਿੱਚ ਬੀਤੀ ਦੇਰ ਰਾਤ ਤੋਂ ਦਾਖ਼ਲ ਸੀ, ਜਿਸ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ।

ਪੁਲੀਸ ਥਾਣਾ ਮੁੱਲਾਂਪੁਰ ਜ਼ੋਨ-2 ਦੇ ਡੀ ਐੱਸ ਪੀ ਹਰਕੀਰਤ ਸਿੰਘ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਪਿੰਡ ਪੜੌਲ ਦੇ ਹੀ ਦੋ ਨੌਜਵਾਨ ਜਸਪ੍ਰੀਤ ਸਿੰਘ ਜੱਸੂ ਅਤੇ ਦਵਿੰਦਰ ਸਿੰਘ ਮੁਲਜ਼ਮ ਸਨ ਜੋ ਕਿ ਘਰੋਂ ਫਰਾਰ ਸਨ, ਜਿਨ੍ਹਾਂ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਲਾਕਾ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਜਾ ਰਿਹਾ ਹੈ। ਪੁਲੀਸ ਅਨੁਸਾਰ ਸੁਖਵੰਤ ਦੇ ਭਰਾ ਮੇਜਰ ਸਿੰਘ ਸਣੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਹਮਲਾਵਰਾਂ ਖ਼ਿਲਾਫ਼ ਦਰਜ ਹੋਏ ਕੇਸ ਵਿੱਚ ਹੋਰ ਵਾਧਾ ਕਰਦਿਆਂ ਅਗਲੇਰੀ ਜਾਂਚ ਪੜਤਾਲ ਦੀ ਕਾਰਵਾਈ ਜਾਰੀ ਹੈ।

Advertisement

ਇੱਥੇ ਜ਼ਿਕਰਯੋਗ ਹੈ ਕਿ ਵਾਰਦਾਤ ਨੂੰ 24 ਘੰਟੇ ਤੋਂ ਵੱਧ ਦਾ ਸਮਾਂ ਬੀਤਣ ਦੇ ਬਾਵਜੂਦ ਮੁਲਜ਼ਮਾਂ ਨੂੰ ਨਾ ਫੜਨ ’ਤੇ ਪੜੌਲ ਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਮਾਜਰਾ ਵਾਲੀ ਛੇ ਮਾਰਗੀ ਸੜਕ ਉਮੈਕਸ ਟਰੇਡ ਟਾਵਰ ਵਾਲੀਆਂ ਲਾਇਟਾਂ ਕੋਲ ਕਰੀਬ ਦੋ ਘੰਟੇ ਜਾਮ ਕਰ ਦਿੱਤੀ ਅਤੇ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਪਹੁੰਚੇ ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਨੇ ਜ਼ਿਲ੍ਹੇ ਦੇ ਸੀਨੀਅਰ ਪੁਲੀਸ ਅਧਿਕਾਰੀ ਨਾਲ ਮੌਕੇ ’ਤੇ ਪੀੜਤ ਪਰਿਵਾਰ ਦੀ ਗੱਲ ਫੋਨ ਰਾਹੀਂ ਕਰਵਾਈ। ਪੁਲੀਸ ਅਧਿਕਾਰੀਆਂ ਨੇ ਪੀੜਤਾਂ ਅਤੇ ਹੋਰਨਾਂ ਨੂੰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਫਿਰ ਲੋਕਾਂ ਨੇ ਸੜਕ ਉਤੋਂ ਜਾਮ ਹਟਾ ਦਿੱਤਾ।

Advertisement

Advertisement
×