ਸ਼ਹਿਰ ’ਚ ਸੜਕਾਂ ਦੀ ਮੁਰੰਮਤ ਤੇਜ਼ ਕੀਤੀ
ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਨੇ ਦੀਵਾਲੀ ਮੌਕੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕਾਰਜ ਤੇਜ਼ ਕਰ ਦਿੱਤਾ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਪਹਿਲਾਂ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਨਗਰ ਨਿਗਮ ਵੱਲੋਂ...
ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਨੇ ਦੀਵਾਲੀ ਮੌਕੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕਾਰਜ ਤੇਜ਼ ਕਰ ਦਿੱਤਾ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਪਹਿਲਾਂ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੀ ਮੁਰੰਮਤ ਦਾ ਕਾਰਜ ਵੀ ਤੇਜ਼ ਕੀਤਾ ਜਾਵੇਗਾ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਹਾ ਕਿ ਵਿਕਾਸ ਮਾਰਗ ਦੀ ਮੁਰੰਮਤ ਲਈ ਟੈਂਡਰ ਜਾਰੀ ਕਰ ਦਿੱਤੀ ਹੈ ਅਤੇ ਸੜਕ ਦੀ ਮੁਰੰਮਤ ਦਾ ਕੰਮ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਮੱਧ ਮਾਰਗ ਦੀ ਮੁਰੰਮਤ ਦੇ ਕਾਰਜ ਲਈ ਟੈਂਡਰ ਪ੍ਰੀਕਿਰਿਆ ਚੱਲ ਰਹੀ ਹੈ। ਇਹ ਪ੍ਰੀਕਿਰਿਆ ਪੂਰੀ ਹੁੰਦੇ ਹਨ ਪ੍ਰਸ਼ਾਸਨ ਵੱਲੋਂ ਮੱਧ ਮਾਰਗ ਦੀ ਮੁਰੰਮਤ ਲਈ ਟੈਂਡਰ ਜਾਰੀ ਕਰ ਦਿੱਤੇ ਹਨ। ਹਾਲਾਂਕਿ ਪ੍ਰਸ਼ਾਸਨ ਵੱਲੋਂ ਮੱਧ ਮਾਰਗ ’ਤੇ ਪਏ ਖੱਡਿਆਂ ਨੂੰ ਭਰਿਆ ਜਾ ਰਿਹਾ ਹੈ।
ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਹਾ ਕਿ ਚੰਡੀਗੜ੍ਹ ਦੇ ਨਵ-ਨਿਯੁਕਤ ਮੁੱਖ ਸਕੱਤਰ ਰਾਜੇਸ਼ ਪੀ ਪ੍ਰਸਾਦ ਵੱਲੋਂ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਲਈ ਸਖ਼ਤੀ ਨਾਲ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੜਕਾਂ ’ਤੇ ਪੈਚ ਵਰਕ ਕਰ ਕੇ ਕੰਮ ਚਲਾਇਆ ਜਾ ਸਕਦਾ ਹੈ, ਉਨ੍ਹਾਂ ਸੜਕਾਂ ’ਤੇ ਪੈਚ ਵਰਕ ਕੀਤੇ ਜਾਣ ਜਦੋਂਕਿ ਜਿਨ੍ਹਾਂ ਸੜਕਾਂ ਦੀ ਹਾਲਤ ਜ਼ਿਆਦਾ ਮਾੜੀ ਹੈ, ਉਨ੍ਹਾਂ ਦੀ ਮੁਕੰਮਲ ਮੁਰੰਮਤ ਕੀਤੀ ਜਾਵੇਗੀ।
ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਵਿੱਚ ਸੜਕਾਂ ਦੀ ਮੁਰੰਮਤ ਦੇ ਚੱਲ ਰਹੇ ਕਾਰਜ ਦੀ ਨਿਗਰਾਨੀ ਕੀਤੀ ਜਾਵੇ ਤਾਂ ਜੋ ਸੜਕਾਂ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਤੇ ਤਸੱਲੀਬਖਸ਼ ਢੰਗ ਨਾਲ ਪੂਰਾ ਕੀਤਾ ਜਾ ਸਕੇ।